ਅਜੇ ਤੱਕ ਨਹੀਂ ਕੀਤਾ ਗਿਆ ਸਸਕਾਰ – ਸਥਿਤੀ ਤਣਾਅਪੂਰਨ
ਬਠਿੰਡਾ/ਬਿਊਰੋ ਨਿਊਜ਼
ਬਠਿੰਡਾ ਦੇ ਕਸਬਾ ਭਗਤਾ ਭਾਈ ਵਿਚ ਹੋਈ ਡੇਰਾ ਸਿਰਸਾ ਪ੍ਰੇਮੀ ਮਨੋਹਰ ਲਾਲ ਦੀ ਹੱਤਿਆ ਦੇ ਆਰੋਪੀਆਂ ਦੀ ਗ੍ਰਿਫਤਾਰੀ ਨਾ ਹੋਣ ਕਰਕੇ ਡੇਰਾ ਸਮਰਥਕਾਂ ਵਿਚ ਰੋਸ ਵਧਦਾ ਹੀ ਜਾ ਰਿਹਾ ਹੈ। ਡੇਰਾ ਪ੍ਰੇਮੀਆਂ ਵਲੋਂ ਲੰਘੇ ਸ਼ਨੀਵਾਰ ਤੋਂ ਬਾਜਾਖਾਨਾ – ਬਰਨਾਲਾ ਹਾਈਵੇ ‘ਤੇ ਲਗਾਇਆ ਜਾਮ ਅਜੇ ਵੀ ਜਾਰੀ ਹੈ। ਸਥਿਤੀ ਨੂੰ ਦੇਖਦਿਆਂ ਵੱਡੀ ਗਿਣਤੀ ਵਿਚ ਪੁਲਿਸ ਤਾਇਨਾਤ ਕੀਤੀ ਗਈ ਹੈ। ਡੇਰਾ ਪ੍ਰੇਮੀਆਂ ਦਾ ਕਹਿਣਾ ਹੈ ਕਿ ਡੇਰਾ ਸਮਰਥਕਾਂ ‘ਤੇ ਬੇਅਦਬੀ ਕਰਨ ਦਾ ਧੱਬਾ ਲਗਾ ਦਿੱਤਾ ਗਿਆ ਹੈ, ਪਰ ਉਹ ਤਾਂ ਅਜਿਹਾ ਕਰਨ ਦੀ ਸੋਚ ਵੀ ਨਹੀਂ ਸਕਦੇ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਡੇਰਾ ਪ੍ਰੇਮੀ ਮਨੋਹਰ ਲਾਲ ਦਾ ਅਣਪਛਾਤੇ ਵਿਅਕਤੀਆਂ ਨੇ ਕਤਲ ਕਰ ਦਿੱਤਾ ਸੀ ਅਤੇ ਅਜੇ ਤੱਕ ਮਨੋਹਰ ਲਾਲ ਦਾ ਸਸਕਾਰ ਨਹੀਂ ਕੀਤਾ ਗਿਆ।
Check Also
ਕਰਨਲ ਬਾਠ ਕੁੱਟਮਾਰ ਮਾਮਲੇ ’ਚ ਐਸਆਈਟੀ ਦਾ ਗਠਨ
ਆਈਪੀਐਸ ਅਧਿਕਾਰੀ ਮਨਜੀਤ ਸ਼ਿਓਰਾਨ ਨੂੰ ਜਾਂਚ ਟੀਮ ਦਾ ਬਣਾਇਆ ਮੁਖੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ …