ਇਲਾਕੇ ‘ਚ ਦਹਿਸ਼ਤ ਦਾ ਮਾਹੌਲ
ਬਠਿੰਡਾ/ਬਿਊਰੋ ਨਿਊਜ਼
ਬਠਿੰਡਾ ਸ਼ਹਿਰ ਵਿਚ ਇੱਕ ਹੀ ਪਰਿਵਾਰ ਦੇ ਤਿੰਨ ਜੀਆਂ ਨੂੰ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮਿਲੀ ਹੈ ਕਿ ਚਰਨਜੀਤ ਸਿੰਘ ਖੋਖਰ, ਉਸਦੀ ਪਤਨੀ ਜਸਵਿੰਦਰ ਕੌਰ ਅਤੇ ਲੜਕੀ ਸਿਮਰਨ ਦੇ ਸਿਰ ਵਿਚ ਗੋਲੀਆਂ ਮਾਰੀਆਂ ਗਈਆਂ ਜੋ ਉਹਨਾਂ ਦੀ ਮੌਤ ਦਾ ਕਾਰਨ ਬਣੀਆਂ ਹਨ। ਚਰਨਜੀਤ ਸਿੰਘ ਪਿੰਡ ਬੀਬੀਵਾਲਾ ਦੀ ਸਹਿਕਾਰੀ ਸਭਾ ਵਿਚ ਸਕੱਤਰ ਵਜੋਂ ਤਾਇਨਾਤ ਸੀ। ਇਹ ਵਾਰਦਾਤ ਲੰਘੀ ਦੇਰ ਰਾਤ ਦੀ ਦੱਸੀ ਜਾ ਰਹੀ ਹੈ, ਜਿਸਦਾ ਉਦੋਂ ਪਤਾ ਲੱਗਿਆ ਜਦੋਂ ਸਵੇਰ ਵੇਲੇ ਦੋਧੀ ਦੁੱਧ ਪਾਉਣ ਲਈ ਆਇਆ। ਕਤਲ ਦੀ ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਹੌਲ ਬਣ ਗਿਆ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਿਸ ਵੱਲੋਂ ਵਾਰਦਾਤ ਨਾਲ ਜੁੜੇ ਵੱਖ ਵੱਖ ਪਹਿਲੂਆਂ ਤੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
Check Also
ਕਾਂਗਰਸੀ ਵਿਧਾਇਕ ਪਰਗਟ ਸਿੰਘ ਭਾਜਪਾ ਸੰਸਦ ਮੈਂਬਰ ਕੰਗਣਾ ਰਣੌਤ ’ਤੇ ਭੜਕੇ
ਕਿਹਾ : ਸਮਾਜ ’ਚ ਨਫਰਤ ਫੈਲਾਉਣ ਵਾਲੇ ਲੋਕਾਂ ਦਾ ਕਰੋ ਬਾਈਕਾਟ ਜਲੰਧਰ/ਬਿਊਰੋ ਨਿਊਜ਼ : ਜਲੰਧਰ …