19 C
Toronto
Wednesday, August 12, 2026
spot_img
Homeਪੰਜਾਬਸਿਮਰਜੀਤ ਬੈਂਸ ਦੀ ਗ੍ਰਿਫਤਾਰੀ ਦੀ ਉਠੀ ਮੰਗ

ਸਿਮਰਜੀਤ ਬੈਂਸ ਦੀ ਗ੍ਰਿਫਤਾਰੀ ਦੀ ਉਠੀ ਮੰਗ

ਸਿਮਰਜੀਤ ਬੈਂਸ ਦੀ ਗ੍ਰਿਫਤਾਰੀ ਦੀ ਉਠੀ ਮੰਗਅਕਾਲੀ ਦਲ ਵਲੋਂ ਲੁਧਿਆਣਾ ‘ਚ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ
ਲੁਧਿਆਣਾ/ਬਿਊਰੋ ਨਿਊਜ਼
ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਖ਼ਿਲਾਫ਼ ਲੱਗੇ ਜਬਰ ਜਨਾਹ ਦੇ ਇਲਜ਼ਾਮਾਂ ਵਿਚ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਅੱਜ ਅਕਾਲੀ ਦਲ ਵਲੋਂ ਲੁਧਿਆਣਾ ‘ਚ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ। ਅਕਾਲੀ ਆਗੂਆਂ ਅਤੇ ਵਰਕਰਾਂ ਵਲੋਂ ਸਿਮਰਜੀਤ ਬੈਂਸ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਰੋਸ ਪ੍ਰਦਰਸ਼ਨ ਵਿਚ ਸੀਨੀਅਰ ਅਕਾਲੀ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ, ਸ਼ਰਨਜੀਤ ਸਿੰਘ ਢਿੱਲੋਂ, ਹੀਰਾ ਸਿੰਘ ਗਾਬੜੀਆ ਅਤੇ ਹਰੀਸ਼ ਰਾਏ ਢਾਂਡਾ ਵੀ ਸ਼ਾਮਿਲ ਹੋਏ। ਅਕਾਲੀ ਦਲ ਵਲੋਂ ਪਟਿਆਲਾ ਵਿਚ ਵੀ ਬੈਂਸ ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਸੇ ਦੌਰਾਨ ਭਾਜਪਾ ਮਹਿਲਾ ਮੋਰਚਾ ਵਲੋਂ ਵੀ ਸਿਮਰਜੀਤ ਬੈਂਸ ਖਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਪੁਲਿਸ ਕਮਿਸ਼ਨਰ ਲੁਧਿਆਣਾ ਦੇ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਵੀ ਜਾਣਕਾਰੀ ਮਿਲੀ ਹੈ ਕਿ ਪੁਲਿਸ ਕਮਿਸ਼ਨਰ ਨੇ ਪ੍ਰਦਰਸ਼ਨਕਾਰੀਆਂ ਨੂੰ ਭਰੋਸਾ ਦਿਵਾਇਆ ਕਿ ਬੈਂਸ ਖਿਲਾਫ ਜੇਕਰ ਦੋਸ਼ ਸਾਬਤ ਹੋਏ ਤਾਂ ਉਨ੍ਹਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।

RELATED ARTICLES
POPULAR POSTS