ਆਲ ਇੰਡੀਆ ਕਿਸਾਨ ਸੰਘਰਸ਼ ਕਮੇਟੀ ਨੇ ਕਿਹਾ – 26 ਤੇ 27 ਨਵੰਬਰ ਦੇ ਪ੍ਰੋਗਰਾਮ ਬਾਰੇ ਗੁੰਮਰਾਹਕੁੰਨ ਪ੍ਰਚਾਰ ਤੋਂ ਰਹੋ ਚੌਕਸ
ਚੰਡੀਗੜ੍ਹ/ਬਿਊਰੋ ਨਿਊਜ਼
ਆਲ ਇੰਡੀਆ ਕਿਸਾਨ ਸੰਘਰਸ਼ ਕੋਆਰਡੀਨੇਸ਼ਨ ਕਮੇਟੀ (ਏਆਈਕੇਐੱਸਸੀ) ਨੇ ਦੇਸ਼ ਦੇ ਕਿਸਾਨਾਂ ਨੂੰ ਸਪੱਸ਼ਟ ਕੀਤਾ ਹੈ ਕਿ 26 ਤੇ 27 ਨਵੰਬਰ ਦਾ ‘ਦਿੱਲੀ ਚੱਲੋ’ ਅੰਦੋਲਨ ਮਿੱਥੇ ਪ੍ਰੋਗਰਾਮ ਅਨੁਸਾਰ ਹੀ ਹੋਵੇਗਾ। ਇਸ ਪ੍ਰੋਗਰਾਮ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ। ਕਮੇਟੀ ਨੇ ਕਿਸਾਨਾਂ ਨੂੰ ਅੰਦੋਲਨ ਬਾਰੇ ਕੀਤੇ ਜਾ ਰਹੇ ਗੁੰਮਰਾਹਕੁਨ ਪ੍ਰਚਾਰ ਤੋਂ ਚੌਕਸ ਰਹਿਣ ਦੀ ਅਪੀਲ ਕੀਤੀ ਹੈ। ਏ.ਆਈ.ਕੇ.ਐੱਸ.ਸੀ. ਸਮੇਤ ਪ੍ਰੋਗਰਾਮ ਵਿੱਚ ਸ਼ਾਮਲ ਸਾਰੀਆਂ ਫੈਡਰੇਸ਼ਨਾਂ ਅਤੇ ਸੰਸਥਾਵਾਂ ‘ਦਿੱਲੀ ਚੱਲੋ’ ਅੰਦੋਲਨ ਪ੍ਰੋਗਰਾਮ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਪੂਰੇ ਯਤਨ ਕਰ ਰਹੀਆਂ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ‘ਦਿੱਲੀ ਚਲੋ’ ਪ੍ਰੋਗਰਾਮ ਵਿਚ ਨਾ ਜਾਣ ਦੀਆਂ ਖਬਰਾਂ ਵੀ ਸਾਹਮਣੇ ਆ ਰਹੀਆਂ ਸਨ।
Check Also
ਸ੍ਰੀ ਅਕਾਲ ਤਖਤ ਸਾਹਿਬ ’ਤੇ ਦੋ ਦਸੰਬਰ ਨੂੰ ਹੋਣ ਵਾਲੀ ਇਕੱਤਰਤਾ ਤੋਂ ਪਹਿਲਾਂ ਬੋਲੇ ਐਡਵੋਕੇਟ ਧਾਮੀ
ਕਿਹਾ : ਫੈਸਲੇ ਤੋਂ ਪਹਿਲਾਂ ਸਿੰਘ ਸਾਹਿਬਾਨਾਂ ਨੂੰ ਨਾ ਦਿੱਤੀਆਂ ਜਾਣ ਨਸੀਹਤਾਂ ਅੰਮਿ੍ਰਤਸਰ/ਬਿਊਰੋ ਨਿਊਜ਼ : …