ਕਿਹਾ – ਦੇਸ਼ ਦੀ ਜਨਤਾ ਨੂੰ ਬਿਹਤਰੀਨ ਵੈਕਸੀਨ ਮੁਹੱਈਆ ਕਰਾਵਾਂਗੇ
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਫਿਰ ਕਰੋਨਾ ਵਾਇਰਸ ਨੂੰ ਲੈ ਕੇ ਦਿੱਲੀ, ਹਰਿਆਣਾ ਤੇ ਹਿਮਾਚਲ ਸਮੇਤ ਦੇਸ਼ ਦੇ 8 ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਆਨਲਾਈਨ ਚਰਚਾ ਕੀਤੀ। ਇਸ ਮੌਕੇ ਮੋਦੀ ਨੇ ਕਿਹਾ ਕਿ ਵੈਕਸੀਨ ਦੀ ਕੀਮਤ ਅਤੇ ਡੋਜ ਤੈਅ ਨਹੀਂ ਹੈ ਅਤੇ ਇਸ ‘ਤੇ ਅਜੇ ਤੱਕ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸੀਂ ਦੇਸ਼ ਦੀ ਜਨਤਾ ਨੂੰ ਬਿਹਤਰੀਨ ਵੈਕਸੀਨ ਮੁਹੱਈਆ ਕਰਾਵਾਂਗੇ ਅਤੇ ਹਰ ਵਿਅਕਤੀ ਤੱਕ ਇਸਦੀ ਪਹੁੰਚ ਯਕੀਨੀ ਬਣਾਈ ਜਾਵੇਗੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੂਜੇ ਦੇਸ਼ਾਂ ਦੇ ਮੁਕਾਬਲੇ ਭਾਰਤ ਦੀ ਸਥਿਤੀ ਬਿਹਤਰ ਹੈ। ਜ਼ਿਕਰਯੋਗ ਹੈ ਕਿ ਕਰੋਨਾ ਕਾਲ ਦੌਰਾਨ ਮੁੱਖ ਮੰਤਰੀਆਂ ਨਾਲ ਪ੍ਰਧਾਨ ਮੰਤਰੀ ਦੀ ਇਹ 9ਵੀਂ ਬੈਠਕ ਹੈ। ਮੀਟਿੰਗ ਦੌਰਾਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਿਚ ਪ੍ਰਦੂਸ਼ਣ ਕਰਕੇ ਹੀ ਕਰੋਨਾ ਮਾਮਲਿਆਂ ਵਿਚ ਵਾਧਾ ਹੋਇਆ ਹੈ।
Check Also
ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ
ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …