ਸ਼੍ਰੋਮਣੀ ਕਮੇਟੀ ਨੇ ਅੰਮ੍ਰਿਤਸਰ ‘ਚ ਲਗਾਇਆ ਕੋਵਿਡ ਜਾਂਚ ਕੈਂਪ
ਅੰਮ੍ਰਿਤਸਰ/ਬਿਊਰੋ ਨਿਊਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਅੱਜ ਕਰੋਨਾ ਟੈਸਟ ਹੋਏ। ਇਸ ਲਈ ਅੰਮ੍ਰਿਤਸਰ ਵਿਚ ਸ਼੍ਰੋਮਣੀ ਕਮੇਟੀ ਦਫਤਰ ‘ਚ ਕੋਵਿਡ ਜਾਂਚ ਕੈਂਪ ਵੀ ਲਗਾਇਆ ਗਿਆ। ਇਸ ਮੌਕੇ ਸਿਹਤ ਵਿਭਾਗ ਦੀ ਵਿਸ਼ੇਸ਼ ਤੌਰ ‘ਤੇ ਪਹੁੰਚੀ ਟੀਮ ਵਲੋਂ ਸ਼ਰਧਾਲੂਆਂ ਦੇ ਕਰੋਨਾ ਟੈਸਟ ਕੀਤੇ ਗਏ। ਜ਼ਿਕਰਯੋਗ ਹੈ ਕਿ ਸਿੱਖ ਸ਼ਰਧਾਲੂਆਂ ਦਾ ਜਥਾ 27 ਨਵੰਬਰ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ। ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਸਿਰਫ ਪੰਜ ਦਿਨਾਂ ਦਾ ਹੀ ਵੀਜ਼ਾ ਮਿਲੇਗਾ। ਧਿਆਨ ਰਹੇ ਕਿ 30 ਨਵੰਬਰ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ਼ ਸਮਾਗਮ ਹੋਣਗੇ ਅਤੇ 1 ਦਸੰਬਰ ਨੂੰ ਜਥਾ ਵਾਹਗਾ ਸਰਹੱਦ ਰਾਹੀਂ ਭਾਰਤ ਵਾਪਸ ਪਰਤ ਆਵੇਗਾ।
Home / ਪੰਜਾਬ / ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੇ ਹੋਏ ਕਰੋਨਾ ਟੈਸਟ
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …