15.5 C
Toronto
Friday, September 19, 2025
spot_img
Homeਪੰਜਾਬ'ਆਪ' ਵਲੋਂ ਨਸ਼ਾ ਤਸਕਰੀ ਦੇ ਮਾਮਲੇ ਵਿਚ ਅਕਾਲੀ ਦਲ ਅਤੇ ਕਾਂਗਰਸ ਖ਼ਿਲਾਫ਼...

‘ਆਪ’ ਵਲੋਂ ਨਸ਼ਾ ਤਸਕਰੀ ਦੇ ਮਾਮਲੇ ਵਿਚ ਅਕਾਲੀ ਦਲ ਅਤੇ ਕਾਂਗਰਸ ਖ਼ਿਲਾਫ਼ ਲੁਧਿਆਣਾ ‘ਚ ਰੋਸ ਧਰਨਾ

Image Courtesy :jagbani(punjabkesari)

ਲੋਕ ਇਨਸਾਫ਼ ਪਾਰਟੀ ਨੇ ‘ਆਪ’ ਵਿਧਾਇਕਾ ਮਾਣੂੰਕੇ ‘ਤੇ ਜਾਅਲੀ ਡਿਗਰੀਆਂ ਦੇਣ ਦੇ ਲਗਾਏ ਇਲਜ਼ਾਮ
ਲੁਧਿਆਣਾ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਚ ਅਕਾਲੀ ਦਲ ਅਤੇ ਕਾਂਗਰਸ ਦੇ ਆਗੂਆਂ ਦੀ ਨਸ਼ਾ ਤਸਕਰੀ ਮਾਮਲੇ ਵਿਚ ਸ਼ਮੂਲੀਅਤ ਦੇ ਵਿਰੋਧ ਵਿਚ ਲੁਧਿਆਣਾ ਵਿਖੇ ਧਰਨਾ ਦਿੱਤਾ ਗਿਆ। ਇਸ ਧਰਨੇ ਵਿਚ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਉਪ ਨੇਤਾ ਅਤੇ ਜਗਰਾਉਂ ਤੋਂ ਵਿਧਾਇਕ ਸਰਬਜੀਤ ਕੌਰ ਮਾਣੂਕੇ, ਗੜ੍ਹਸ਼ੰਕਰ ਤੋਂ ਵਿਧਾਇਕ ਜੈ ਕਿਸ਼ਨ ਰੋੜੀ ਅਤੇ ਯੂਥ ਵਿੰਗ ਦੇ ਸੂਬਾ ਸਹਿ ਪ੍ਰਧਾਨ ਅਨਮੋਲ ਗਗਨ ਮਾਨ ਵਿਸ਼ੇਸ਼ ਤੌਰ ‘ਤੇ ਪੁੱਜੇ। ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਲੋਂ ਅਕਾਲੀ ਦਲ ਅਤੇ ਕਾਂਗਰਸ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਉਧਰ ਦੂਜੇ ਪਾਸੇ ਲੋਕ ਇਨਸਾਫ਼ ਪਾਰਟੀ ਦੇ ਆਗੂ ਗਗਨਦੀਪ ਸਿੰਘ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਦੀ ਜਗਰਾਓਂ ਤੋਂ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਅਤੇ ਉਨ੍ਹਾਂ ਦੇ ਪਤੀ ਦੁੱਗਰੀ ਸੀ. ਆਰ. ਪੀ. ਐਫ਼. ਕਾਲੋਨੀਆਂ ਵਿਚ ਜਾਅਲੀ ਡਿਗਰੀ ਦੀ ਦੁਕਾਨ ਚਲਾ ਰਹੇ ਹਨ। ਉਨ੍ਹਾਂ ਨੇ ਬੀਬੀ ਮਾਣੂੰਕੇ ਵਲੋਂ ਸਰਕਾਰੀ ਫਲੈਟਾਂ ‘ਤੇ ਕੀਤੇ ਕਬਜ਼ਿਆਂ ਸਬੰਧੀ ਵੀ ਖ਼ੁਲਾਸੇ ਕੀਤੇ।

RELATED ARTICLES
POPULAR POSTS