![](https://parvasinewspaper.com/wp-content/uploads/2020/11/4-300x169.jpg)
ਯੋਗਰਾਜ ਨੇ ਵੀ ਸਿੱਧੂ ਦੇ ਘਰ ਪਹੁੰਚ ਕੇ ਕੀਤੀ ਮੁਲਾਕਾਤ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਨੂੰ ਭਲਕੇ 25 ਨਵੰਬਰ ਨੂੰ ਦੁਪਹਿਰ ਦੇ ਖਾਣੇ ਦਾ ਸੱਦਾ ਦਿੱਤਾ ਹੈ। ਇਸ ਦੌਰਾਨ ਮੁੱਖ ਮੰਤਰੀ ਵੱਲੋਂ ਸਿੱਧੂ ਨਾਲ ਕਈ ਵਿਸ਼ਿਆਂ ‘ਤੇ ਵਿਚਾਰ ਚਰਚਾ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਨੇ ਸੋਸ਼ਲ ਮੀਡੀਆ ਉਤੇ ਸਾਂਝੀ ਕੀਤੀ ਹੈ। ਜ਼ਿਕਰਯੋਗ ਹੈ ਕਿ ਸਿੱਧੂ ਪਿਛਲੇ ਸਮੇਂ ਤੋਂ ਕੈਪਟਨ ਅਮਰਿੰਦਰ ਨਾਲ ਨਰਾਜ਼ ਚੱਲ ਰਹੇ ਹਨ ਅਤੇ ਉਨ੍ਹਾਂ ਆਪਣੀ ਮੰਤਰੀ ਅਹੁਦੇ ਦੀ ਕੁਰਸੀ ਵੀ ਛੱਡ ਦਿੱਤੀ ਸੀ। ਕੈਪਟਨ ਅਮਰਿੰਦਰ ਵਲੋਂ ਸਿੱਧੂ ਨੂੰ ਦਿੱਤੇ ਲੰਚ ਦੇ ਸੱਦੇ ਦੀ ਸਿਆਸੀ ਗਲਿਆਰਿਆਂ ਵਿਚ ਚਰਚਾ ਛਿੜ ਗਈ ਹੈ। ਇਸੇ ਦੌਰਾਨ ਫਿਲਮ ਅਦਾਕਾਰ ਯੋਗਰਾਜ ਸਿੰਘ ਨੇ ਵੀ ਨਵਜੋਤ ਸਿੱਧੂ ਦੇ ਘਰ ਪਹੁੰਚ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਹੈ। ਇਸ ਮੁਲਾਕਾਤ ਦੌਰਾਨ ਕੀ ਗੱਲਬਾਤ ਹੋਈ, ਇਹ ਪਤਾ ਨਹੀਂ ਲੱਗ ਸਕਿਆ, ਪਰ ਦੋਹਾਂ ਨੇ ਕਾਫੀ ਸਮਾਂ ਇਕੱਠਿਆਂ ਬਿਤਾਇਆ।