Breaking News
Home / ਪੰਜਾਬ / ਕੇਂਦਰ ਸਰਕਾਰ ਕਿਸਾਨ ਜਥੇਬੰਦੀਆਂ ਨਾਲ ਫਿਰ ਕਰੇਗੀ ਮੀਟਿੰਗ

ਕੇਂਦਰ ਸਰਕਾਰ ਕਿਸਾਨ ਜਥੇਬੰਦੀਆਂ ਨਾਲ ਫਿਰ ਕਰੇਗੀ ਮੀਟਿੰਗ


Image Courtesy :jagbani(punjabkesari)

3 ਦਸੰਬਰ ਨੂੰ ਖੇਤੀ ਮੰਤਰੀ ਕਿਸਾਨ ਆਗੂਆਂ ਨਾਲ ਦਿੱਲੀ ‘ਚ ਕਰਨਗੇ ਗੱਲਬਾਤ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰ ਸਰਕਾਰ ਵੱਲੋਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨਾਲ 3 ਦਸੰਬਰ ਨੂੰ ਦੁਬਾਰਾ ਮੀਟਿੰਗ ਕੀਤੀ ਜਾ ਰਹੀ ਹੈ। ਦਿੱਲੀ ਵਿਚ ਹੋਣ ਵਾਲੀ ਇਸ ਮੀਟਿੰਗ ਲਈ 32 ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਪੱਤਰ ਵੀ ਜਾਰੀ ਕਰ ਦਿੱਤਾ ਗਿਆ ਹੈ। ਪੱਤਰ ਅਨੁਸਾਰ ਇਹ ਮੀਟਿੰਗ ਕੇਂਦਰੀ ਖੇਤੀ ਅਤੇ ਕਿਸਾਨ ਕਲਿਆਣ ਮੰਤਰੀ ਨਰਿੰਦਰ ਸਿੰਘ ਤੋਮਰ ਵੱਲੋਂ ਕੀਤੀ ਜਾਵੇਗੀ। ਮੀਟਿੰਗ ਲਈ ਤਿੰਨ ਦਸੰਬਰ ਨੂੰ ਸਵੇਰੇ 11 ਵਜੇ ਦਾ ਸਮਾਂ ਰੱਖਿਆ ਗਿਆ ਹੈ ਤੇ ਇਹ ਮੀਟਿੰਗ ਵਿਗਿਆਨ ਭਵਨ ਨਵੀਂ ਦਿੱਲੀ ਵਿਖੇ ਹੋਵੇਗੀ। ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਡਾ. ਦਰਸ਼ਨਪਾਲ ਸਿੰਘ ਪਟਿਆਲਾ ਨੇ ਕੇਂਦਰ ਸਰਕਾਰ ਤੋਂ ਅਜਿਹੀ ਮੀਟਿੰਗ ਦਾ ਸੱਦਾ ਪੱਤਰ ਮਿਲਣ ਦੀ ਪੁਸ਼ਟੀ ਕੀਤੀ ਹੈ। ਇਸੇ ਦੌਰਾਨ ਲੋਕ ਭਲਾਈ ਇਨਸਾਫ਼ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਸਿਰਸਾ ਨੇ ਅੰਮ੍ਰਿਤਸਰ ‘ਚ ਦੱਸਿਆ ਕਿ 3 ਦਸੰਬਰ ਦੀ ਮੀਟਿੰਗ ਤੋਂ ਪਹਿਲਾਂ ਸਾਰੀਆਂ ਕਿਸਾਨ ਜਥੇਬੰਦੀਆਂ ਦੀ ਇਕ ਮੀਟਿੰਗ ਕੀਤੀ ਜਾਵੇਗੀ, ਜਿਸ ਵਿਚ ਅਗਲਾ ਫ਼ੈਸਲਾ ਲਿਆ ਜਾਵੇਗਾ।

Check Also

ਸਾਬਕਾ ਮੰਤਰੀ ਦੀ ਅਗਵਾਈ ਹੇਠਲੀ OBC ਵਰਗ ਵਾਲੀ ਪਾਰਟੀ’ ਵੀ ਲੋਕ ਸਭਾ ਚੋਣ ਮੈਦਾਨ ‘ਚ 

    ਲੁਧਿਆਣਾ : ਲੋਕ ਸਭਾ ਚੋਣਾਂ ਦੇ ਐਲਾਨ ਹੁੰਦਿਆਂ ਹੀ ਪੰਜਾਬ ਦੇ OBC ਵਰਗ …