![](https://parvasinewspaper.com/wp-content/uploads/2020/11/2018_9image_11_54_140090000untitled-1copy-ll-300x225.jpg)
ਅਕਾਲੀ ਆਗੂ ਚੀਮਾ ਨੇ ਖੱਟਰ ਸਰਕਾਰ ਦੀ ਕਾਰਵਾਈ ਨੂੰ ਦੱਸਿਆ ਮੰਦਭਾਗਾ
ਚੰਡੀਗੜ੍ਹ/ਬਿਊਰੋ ਨਿਊਜ਼
ਕਿਸਾਨਾਂ ਵਲੋਂ 26 ਤੇ 27 ਨਵੰਬਰ ਨੂੰ ਦਿੱਲੀ ਦੇ ਕੀਤੇ ਜਾ ਰਹੇ ਘਿਰਾਓ ਨੂੰ ਦੇਖਦਿਆਂ ਹਰਿਆਣਾ ਸਰਕਾਰ ਵੱਲੋਂ ਪੰਜਾਬ ਅਤੇ ਹਰਿਆਣਾ ਦੀ ਸਰਹੱਦ ਨੂੰ ਸੀਲ ਕਰਨ ਦੀ ਕਾਰਵਾਈ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਗ਼ੈਰ-ਜਮਹੂਰੀ ਗਤੀਵਿਧੀਆਂ ਕਰਾਰ ਦਿੱਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਜਿਸ ਤਰੀਕੇ ਨਾਲ ਹਰਿਆਣਾ ਦੀ ਸਰਕਾਰ ਕਿਸਾਨਾਂ ਦੇ ਅੰਦੋਲਨ ‘ਤੇ ਪਾਬੰਦੀਆਂ ਲਗਾ ਰਹੀ ਹੈ ਅਤੇ ਸਰਹੱਦਾਂ ਸੀਲ ਕੀਤੀਆਂ ਜਾ ਰਹੀਆਂ ਹਨ, ਉਹ ਬਹੁਤ ਹੀ ਮੰਦਭਾਗਾ ਹਨ। ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਧੱਕੇ ਨਾਲ ਕਿਸਾਨਾਂ ਦੇ ਅੰਦੋਲਨ ਨੂੰ ਗਲਤ ਦਿਸ਼ਾ ਵਿੱਚ ਧੱਕਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਅਧਿਕਾਰ ਹੈ ਕਿ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰਨ ਅਤੇ ਹਰਿਆਣਾ ਸਰਕਾਰ ਦਾ ਇਹ ਬਿਲਕੁਲ ਹੱਕ ਨਹੀਂ ਬਣਦਾ ਕਿ ਉਹ ਪੰਜਾਬ ਦੇ ਕਿਸਾਨਾਂ ਨੂੰ ਹਰਿਆਣਾ ਵਿਚੋਂ ਲੰਘਣ ਤੋਂ ਰੋਕਣ ਦੀ ਕਾਰਵਾਈ ਕਰੇ।