ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪੁਲਿਸ ਨੂੰ ਦਿੱਤੇ ਸਖਤੀ ਦੇ ਹੁਕਮ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਕਿਸਾਨਾਂ ਨੇ 26 ਤੇ 27 ਨਵੰਬਰ ਨੂੰ ਦਿੱਲੀ ਘਿਰਾਓ ਦੇ ਅੰਦੋਲਨ ਵਿਚ ਸ਼ਾਮਲ ਹੋਣ ਲਈ ਪੂਰੇ ਕਮਰ ਕੱਸੇ ਕਰ ਲਏ ਹਨ ਅਤੇ ਪੰਜਾਬ ਦੇ ਕਿਸਾਨਾਂ ਨੂੰ ਹਰਿਆਣਾ ਦੇ ਰਸਤੇ ਹੀ ਦਿੱਲੀ ਜਾਣਾ ਪਵੇਗਾ। ਇਸੇ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਐਲਾਨ ਕੀਤਾ ਹੈ ਕਿ ਕਿਸਾਨਾਂ ਨੂੰ ਹਰਿਆਣਾ ਦੇ ਰਸਤੇ ਦਿੱਲੀ ਨਹੀਂ ਜਾਣ ਦਿੱਤਾ ਜਾਵੇਗਾ। ਹਰਿਆਣਾ ਸਰਕਾਰ ਵਲੋਂ ਪੁਲਿਸ ਨੂੰ ਸਖ਼ਤੀ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸੇ ਨੂੰ ਲੈ ਕੇ ਹੁਣ ਕਿਸਾਨਾਂ ਤੇ ਸਰਕਾਰ ਵਿਚਾਲੇ ਟਕਰਾਅ ਦੀ ਸਥਿਤੀ ਬਣਦੀ ਜਾ ਰਹੀ ਹੈ। ਧਿਆਨ ਰਹੇ ਕਿ ਕਿਸਾਨ ਆਗੂ ਪਹਿਲਾਂ ਹੀ ਕਹਿ ਚੁੱਕੇ ਹਨ ਜੇਕਰ ਉਹਨਾਂ ਨੂੰ ਦਿੱਲੀ ਜਾਣ ਤੋਂ ਰਸਤੇ ਵਿਚ ਰੋਕਿਆ ਤਾਂ ਉਹ ਉਥੇ ਹੀ ਧਰਨਾ ਲਗਾ ਕੇ ਬੈਠ ਜਾਣਗੇ।
Check Also
ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਕੀਤੀ ਮੁਲਾਕਾਤ
ਵਿਧਾਨ ਸਭਾ ਹਲਕਾ ਅਜਨਾਲਾ ਨਾਲ ਸਬੰਧਤ ਮੁੱਦੇ ਉਠਾਏ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਕੈਬਨਿਟ ਮੰਤਰੀ …