ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ 2 ਲੱਖ ਤੋਂ ਵਧੇਰੇ ਕਿਸਾਨ ਦਿੱਲੀ ਲਈ ਕਰਨਗੇ ਕੂਚ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਵਿਚ ਕਿਸਾਨੀ ਸੰਘਰਸ਼ ਲਗਾਤਾਰ ਜਾਰੀ ਹੈ। ਹੁਣ 26 ਤੇ 27 ਨਵੰਬਰ ਨੂੰ ਕਿਸਾਨਾਂ ਨੇ ਦਿੱਲੀ ਦਾ ਘਿਰਾਓ ਕਰਨਾ ਹੈ ਅਤੇ ਇਸ ਨੂੰ ਲੈ ਕੇ ਪੂਰੇ ਪੰਜਾਬ ਦੇ ਕਿਸਾਨ ਤਿਆਰੀਆਂ ਕਰ ਰਹੇ ਹਨ। ਇਸ ਦੇ ਚੱਲਦਿਆਂ ਭਾਰਤੀ ਕਿਸਾਨ ਯੂਨੀਅਨ ਮਾਨਸਾ ਦੇ ਸੂਬਾ ਪ੍ਰਧਾਨ ਬੋਘ ਸਿੰਘ ਮਾਨਸਾ ਨੇ ਕਿਹਾ ਕਿ ਜਥੇਬੰਦੀਆਂ ਵਲੋਂ 26 ਤੇ 27 ਨਵੰਬਰ ਨੂੰ ਦਿੱਲੀ ਵਿਖੇ ਦਿੱਤੇ ਜਾ ਰਹੇ ਧਰਨੇ ਸਬੰਧੀ ਦੇਸ਼ ਭਰ ਦੇ ਕਿਸਾਨਾਂ ਵਿਚ ਪੂਰਾ ਉਤਸ਼ਾਹ ਹੈ ਅਤੇ ਵੱਡੀ ਗਿਣਤੀ ਵਿਚ ਕਿਸਾਨ ਦਿੱਲੀ ਪਹੁੰਚਣਗੇ। ਇਸੇ ਦੌਰਾਨ ਕਿਸਾਨ ਭਵਨ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਹੋਰ ਆਗੂਆਂ ਨੇ ਕਿਹਾ ਕਿ ਦਿੱਲੀ ਮੋਰਚੇ ਲਈ ਉਨ੍ਹਾਂ ਦੀ ਜਥੇਬੰਦੀ ਦੀ ਅਗਵਾਈ ਹੇਠ ਦੋ ਲੱਖ ਤੋਂ ਵਧੇਰੇ ਕਿਸਾਨ, ਮਜ਼ਦੂਰ, ਮਰਦ ਅਤੇ ਬੀਬੀਆਂ ਦਿੱਲੀ ਵੱਲ ਕੂਚ ਕਰਨਗੇ।
Check Also
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤਿ੍ਰਪੁਰਾ ਅਤੇ ਮਿਜ਼ੋਰਮ ਦੇ ਰਾਜਪਾਲ
ਪਰਿਵਾਰ ਸਮੇਤ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਅੰਮਿ੍ਰਤਸਰ/ਬਿਊਰੋ ਨਿਊਜ਼ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …