Breaking News
Home / ਕੈਨੇਡਾ / 551ਵੇਂ ਗੁਰਪੁਰਬ ਮੌਕੇ ਨਨਕਾਣਾ ਸਾਹਿਬ ਤੇ ਕਰਤਾਰਪੁਰ ਸਾਹਿਬ ਤੋਂ ਹੋਵੇਗਾ ਸਿੱਧਾ ਪ੍ਰਸਾਰਣ   

551ਵੇਂ ਗੁਰਪੁਰਬ ਮੌਕੇ ਨਨਕਾਣਾ ਸਾਹਿਬ ਤੇ ਕਰਤਾਰਪੁਰ ਸਾਹਿਬ ਤੋਂ ਹੋਵੇਗਾ ਸਿੱਧਾ ਪ੍ਰਸਾਰਣ   


ਪਾਕਿਸਤਾਨ ਤੋਂ ਗੁਰਪੁਰਬ ਮੌਕੇ ਤਿੰਨ ਦਿਨਾਂ ਦੇ ਸਿੱਧੇ ਪ੍ਰਸਾਰਣ ਨੂੰ ਕੈਨੇਡਾ, ਅਮਰੀਕਾ ਤੇ ਭਾਰਤ ਸਣੇ 30 ਮੁਲਕਾਂ ਵਿਚ ਦਿਖਾਇਆ ਜਾਵੇਗਾ : ਰਜਿੰਦਰ ਸੈਣੀ       

ਚੰਡੀਗੜ੍ਹ  : ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਗੁਰਪੁਰਬ ਮੌਕੇ ਸ੍ਰੀ ਨਨਕਾਣਾ ਸਾਹਿਬ ਤੇ ਸ੍ਰੀ ਕਰਤਾਰਪੁਰ ਸਾਹਿਬ ਤੋਂ ਸੰਸਾਰ ਭਰ ਵਿਚ 28, 29 ਅਤੇ 30 ਨਵੰਬਰ ਨੂੰ ਹੋਵੇਗਾ ਸਿੱਧਾ ਪ੍ਰਸਾਰਣ। ਇਹ ਵਡਮੁੱਲੀ ਜਾਣਕਾਰੀ ਅਦਾਰਾਪਰਵਾਸੀਦੇ ਮੁਖੀ ਰਜਿੰਦਰ ਸੈਣੀ ਹੋਰਾਂ ਨੇ ਦਿੱਤੀ। ਕੈਨੇਡਾ ਵਿਚ ਸਭ ਤੋਂ ਵੱਡਾ ਨਾਮ ਰੱਖਣ ਵਾਲੇ ਅਦਾਰਾ ਪਰਵਾਸੀ ਦੇ ਮੁਖੀ ਰਜਿੰਦਰ ਸੈਣੀ ਹੋਰਾਂ ਨੇ ਵਿਸਥਾਰਤ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਹ ਪਹਿਲੀ ਵਾਰ ਹੋਵੇਗਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ ਤੇ ਸ੍ਰੀ ਪੰਜਾ ਸਾਹਿਬ, ਪਾਕਿਸਤਾਨ ਤੋਂ 551ਵੇਂ ਗੁਰਪੁਰਬ ਮੌਕੇ ਤਿੰਨ ਦਿਨਾਂ ਦਾ ਸਿੱਧਾ ਪ੍ਰਸਾਰਣ ਕੈਨੇਡਾ, ਅਮਰੀਕਾ, ਯੂ.ਕੇ., ਆਸਟਰੇਲੀਆ, ਨਿਊਜ਼ੀਲੈਂਡ ਅਤੇ ਭਾਰਤ ਸਮੇਤ ਦੁਨੀਆ ਦੇ ਉਨ੍ਹਾਂ 30 ਮੁਲਕਾਂ ਵਿਚ ਉਪਲਬਧ ਹੋਵੇਗਾ, ਜਿੱਥੇ ਪੰਜਾਬੀ ਭਾਈਚਾਰਾ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤ ਵਸਦੀ ਹੈ।
ਰਜਿੰਦਰ ਸੈਣੀ ਹੋਰਾਂ ਨੇ ਬੜੇ ਉਤਸ਼ਾਹ ਤੇ ਸ਼ਰਧਾ ਨਾਲ ਇਹ ਗੱਲ ਸਾਂਝੀ ਕੀਤੀ ਕਿ ਪਿਛਲੇ ਸਾਲ ਜਦੋਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਸਮੇਂ ਉਹ ਪਾਕਿਸਤਾਨ ਗਏ ਸਨ ਤਾਂ ਉਹ ਉੱਥੇ ਗੁਰੂ ਸਾਹਿਬ ਦੇ ਚਰਨਾਂ ਵਿਚ ਇਹ ਅਰਦਾਸ ਕਰਕੇ ਆਏ ਸਨ ਕਿ ਅਗਲੇ ਸਾਲ ਦਾ ਗੁਰਪੁਰਬ ਦਾ ਸਮਾਗਮ ਉਹ ਸੰਸਾਰ ਭਰ ਵਿਚ ਵਸਦੇ ਗੁਰੂ ਨਾਨਕ ਦੇਵ ਜੀ ਦੇ ਪੈਰੋਕਾਰਾਂ ਤੱਕ ਜ਼ਰੂਰ ਪਹੁੰਚਾਉਣਗੇ। ਉਨ੍ਹਾਂ ਨੂੰ ਇਸ ਗੱਲ ਦੀ ਬੇਹੱਦ ਖੁਸ਼ੀ ਹੈ ਕਿ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਪਾਰ ਕਰਨ ਤੋਂ ਬਾਅਦ ਹੁਣ ਉਹ ਇਹ ਗੱਲ ਬਹੁਤ ਮਾਣ ਨਾਲ ਦੱਸਣਾ ਚਾਹੁੰਦੇ ਹਨ ਕਿ ਇਸ ਵਾਰ ਗੁਰਪੁਰਬ ਦੇ ਸਾਰੇ ਸਮਾਗਮ ਲਗਾਤਾਰ ਤਿੰਨ ਦਿਨ ਪਰਵਾਸੀ ਟੈਲੀਵਿਜ਼ਨ ਚੈਨਲਤੇ ਦਿਖਾਏ ਜਾਣਗੇ। ਇਸ ਤੋਂ ਇਲਾਵਾ ਪਰਵਾਸੀ ਟੀਵੀ ਦੀ ਵੈਬਸਾਈਟ ਅਤੇ ਫੋਨ ਐਂਡਰਾਇਡ ਜਾਂ ਆਈਫੋਨਤੇ ਪਰਵਾਸੀ ਮੀਡੀਆ ਐਪ ਡਾਊਨਲੋਡ ਕਰਕੇ ਵੀ ਇਹ ਸਿੱਧਾ ਪ੍ਰਸਾਰਣ ਦੇਖਿਆ ਜਾ ਸਕਦਾ ਹੈ। ਰਜਿੰਦਰ ਸੈਣੀ ਹੋਰਾਂ ਨੇ ਕਿਹਾ ਕਿ ਇਸ ਵਾਰ ਜਦੋਂ ਕੋਵਿਡ 19 ਦੇ ਚੱਲਦਿਆਂ ਸੰਗਤਾਂ ਇਨ੍ਹਾਂ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਨਹੀਂ ਜਾ ਸਕਣਗੀਆਂ, ਉਸ ਸਮੇਂ ਉਹ ਆਪਣੇ ਘਰਾਂ ਵਿਚ ਬੈਠ ਕੇ ਇਨ੍ਹਾਂ ਗੁਰਧਾਮਾਂ ਅਤੇ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰ ਸਕਣਗੀਆਂ। ਜ਼ਿਕਰਯੋਗ ਹੈ ਕਿ ਕੈਨੇਡਾ ਵਿਚ ਲਗਭਗ 10 ਲੱਖ ਦੇ ਕਰੀਬ, ਅਮਰੀਕਾ ਵਿਚ 8 ਲੱਖ ਦੇ ਕਰੀਬ ਅਤੇ ਇਸ ਤਰ੍ਹਾਂ ਯੂ.ਕੇ., ਆਸਟਰੇਲੀਆ ਅਤੇ ਨਿਊਜ਼ੀਲੈਂਡ ਮੁਲਕਾਂ ਵਿਚ ਵੀ ਲੱਖਾਂ ਪਰਵਾਸੀ ਵਸਦੇ ਹਨ, ਜੋ ਇਹ ਖਬਰ ਸੁਣ ਕੇ ਅਤਿਅੰਤ ਪ੍ਰਸੰਨ ਹਨ। ਰਜਿੰਦਰ ਸੈਣੀ ਹੋਰਾਂ ਨੇ ਅੱਗੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਵਧੇਰੇ ਖੁਸ਼ੀ ਹੈ ਕਿ ਪਰਵਾਸੀ ਐਪ ਅਤੇ ਪਰਵਾਸੀ ਟੀਵੀ ਦੀ ਵੈਬਸਾਈਟ ਕਾਰਨ ਲੱਖਾਂ ਲੋਕ ਭਾਰਤ ਵਿਚ ਵੀ ਸਿੱਧਾ ਪ੍ਰਸਾਰਣ ਦੇਖ ਸਕਣਗੇ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦਾ ਭਾਰਤ ਸਥਿਤ ਯਪ (Yupp) ਟੀਵੀ, ਜਿਸਦਾ ਕਿ ਸਾਰੇ ਸੰਸਾਰ ਵਿਚ ਪਸਾਰਾ ਹੈ, ਨਾਲ ਵੀ ਸਮਝੌਤਾ ਹੋ ਚੁੱਕਾ ਹੈ, ਜਿਸ ਰਾਹੀਂ ਲੋਕ ਯਪ ਟੀਵੀ ਦੇ ਐਪਤੇ ਵੀ ਪਰਵਾਸੀ ਟੀਵੀ ਦੇਖ ਸਕਦੇ ਹਨ। ਇਹ ਵੀ ਜ਼ਿਕਰਯੋਗ ਹੈ ਕਿ ਕਿਉਂਕਿ ਯਪ ਟੀਵੀ ਐਪ ਵੋਡਾਫੋਨ ਦੇ ਪਲੇਟਫਾਰਮਤੇ ਉਪਲਬਧ ਹੈ। ਇੰਝ ਭਾਰਤ ਵਿਚ ਰਹਿੰਦੇ ਕਰੋੜਾਂ ਲੋਕ ਜੋ ਵੋਡਾਫੋਨ ਦੇ ਸਕਸਕਰਾਈਬਰ ਹਨ, ਉਹ ਵੀ ਇਸ ਸਿੱਧੇ ਪ੍ਰਸਾਰਣ ਨੂੰ ਆਪਣੇ ਫੋਨ ਦੇ ਉਤੇ ਮੁਫਤ ਦੇਖ ਸਕਣਗੇ।