14.6 C
Toronto
Thursday, October 16, 2025
spot_img
Homeਭਾਰਤਕਾਂਗਰਸ ਦੇ ਸੰਕਟ ਮੋਚਨ ਆਗੂ ਅਹਿਮਦ ਪਟੇਲ ਦਾ ਦਿਹਾਂਤ

ਕਾਂਗਰਸ ਦੇ ਸੰਕਟ ਮੋਚਨ ਆਗੂ ਅਹਿਮਦ ਪਟੇਲ ਦਾ ਦਿਹਾਂਤ

Image Courtesy :jagbani(punjabkesari)

ਪ੍ਰਧਾਨ ਮੰਤਰੀ ਮੋਦੀ, ਰਾਸ਼ਟਰਪਤੀ ਰਾਮਨਾਥ ਕੋਵਿੰਦ, ਸੋਨੀਆ ਗਾਂਧੀ, ਡਾ. ਮਨਮੋਹਨ ਸਿੰਘ ਤੇ ਕੈਪਟਨ ਅਮਰਿੰਦਰ ਵਲੋਂ ਦੁੱਖ ਦਾ ਪ੍ਰਗਟਾਵਾ
ਨਵੀਂ ਦਿੱਲੀ/ਬਿਊਰੋ ਨਿਊਜ਼
ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਹਿਮਦ ਪਟੇਲ ਦਾ ਅੱਜ ਤੜਕੇ ਦਿਹਾਂਤ ਹੋ ਗਿਆ। ਉਹਨਾਂ ਦੀ ਉਮਰ 71 ਸਾਲਾਂ ਦੀ ਸੀ ਅਤੇ ਉਹ ਗੁਜਰਾਤ ਤੋਂ ਕਾਂਗਰਸ ਦੇ ਰਾਜ ਸਭਾ ਮੈਂਬਰ ਸਨ। ਸਿਹਤ ਵਿਗੜਨ ਦੇ ਚੱਲਦਿਆਂ ਪਿਛਲੇ ਦਿਨੀਂ ਉਨ੍ਹਾਂ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ। ਜ਼ਿਕਰਯੋਗ ਹੈ ਕਿ ਪਟੇਲ ਅਕਤੂਬਰ ਦੇ ਪਹਿਲੇ ਹਫਤੇ ਕਰੋਨਾ ਵਾਇਰਸ ਦੀ ਲਪੇਟ ਵਿਚ ਆ ਗਏ ਸਨ। ਪਟੇਲ ਨੂੰ ਕਾਂਗਰਸ ਪਾਰਟੀ ਦੇ ਸੰਕਟ ਮੋਚਨ ਆਗੂ ਵਜੋਂ ਵੀ ਦੇਖਿਆ ਜਾਂਦਾ ਸੀ। ਅਹਿਮਦ ਪਟੇਲ ਦੇ ਦਿਹਾਂਤ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰਪਤੀ ਰਾਮਨਾਥ ਕੋਵਿੰਦ, ਸੋਨੀਆ ਗਾਂਧੀ, ਡਾ. ਮਨਮੋਹਨ ਸਿੰਘ, ਰਾਹੁਲ ਗਾਂਧੀ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੱਧੂ ਸਮੇਤ ਬਹੁਤ ਸਾਰੇ ਆਗੂਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

RELATED ARTICLES
POPULAR POSTS