ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ 2015 ਦੌਰਾਨ ਬਠਿੰਡਾ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਨੂੰ ਪੰਜਾਬ ਤੋਂ ਬਾਹਰ ਤਬਦੀਲ ਕਰਨ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਜਸਟਿਸ ਸੰਜੇ ਕਿਸ਼ਨ ਕੌਲ ਦੀ ਅਗਵਾਈ ਵਾਲੇ ਬੈਂਚ ਨੇ ਹੇਠਲੀ ਅਦਾਲਤ ਨੂੰ ਸੁਤੰਤਰ ਅਤੇ ਨਿਰਪੱਖ ਸੁਣਵਾਈ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ। ਸਰਵਉੱਚ ਅਦਾਲਤ ਨੇ ਛੇ ਮੁਲਜ਼ਮਾਂ ਵੱਲੋਂ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ, ਜਿਨ੍ਹਾਂ ਨੇ ਪੰਜਾਬ ‘ਚ ਮੁਕੱਦਮੇ ਵਿੱਚ ਪੱਖਪਾਤ ਦਾ ਖ਼ਦਸ਼ਾ ਜਤਾਇਆ ਸੀ। ਮੁਲਜ਼ਮਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਪੰਜਾਬ ਵਿੱਚ ਜਾਨ ਦਾ ਖ਼ਤਰਾ ਹੈ। ਇਸ ਮਾਮਲੇ ਵਿੱਚ ਅੱਠ ਡੇਰਾ ਪ੍ਰੇਮੀਆਂ ‘ਤੇ ਬੇਅਦਬੀ ਦੇ ਆਰੋਪ ਹਨ।
Home / ਭਾਰਤ / ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ‘ਚ ਸੁਪਰੀਮ ਕੋਰਟ ਵੱਲੋਂ ਸੁਣਵਾਈ ਪੰਜਾਬ ਤੋਂ ਬਾਹਰ ਤਬਦੀਲ ਕਰਨ ਤੋਂ ਇਨਕਾਰ
Check Also
ਆਈਪੀਐੱਲ ਪ੍ਰੀਮੀਅਰ ਲੀਗ ਲਈ ਲਖਨਊ ਸੁਪਰ ਜਾਇੰਟਸ ਨੇ ਰਿਸ਼ਭ ਪੰਤ ਦੀ ਲਗਾਈ 27 ਕਰੋੜ ਰੁਪਏ ਬੋਲੀ
ਸ਼੍ਰੇਅਸ ਅਈਅਰ ’ਤੇ ਲੱਗੀ 26.75 ਕਰੋੜ ਰੁਪਏ ਦੀ ਬੋਲੀ ਸਾਊਦੀ ਅਰਬ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ …