ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ 325 ਸਿੱਖ ਸ਼ਰਧਾਲੂਆਂ ਨੂੰ ਮਿਲਿਆ ਵੀਜ਼ਾ
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਆਦਰਸ਼ਾਂ ਬਾਰੇ ਇਕ ਕਿਤਾਬ ਰਿਲੀਜ਼ ਕੀਤੀ। ਇਸ ਕਿਤਾਬ ਨੂੰ ਕਿਰਪਾਲ ਸਿੰਘ ਨੇ ਲਿਖਿਆ ਹੈ, ਜੋ ਕਿ ਚੰਡੀਗੜ੍ਹ ਦੇ ਰਹਿਣ ਵਾਲੇ ਹਨ। ਉਧਰ ਦੂਜੇ ਪਾਸੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਭਾਰਤ ਤੋਂ ਸਿੱਖ ਸੰਗਤ ਪਾਕਿਸਤਾਨ ਸਥਿਤ ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਜਾਵੇਗੀ। ਇਸ ਲਈ 325 ਸਿੱਖ ਸ਼ਰਧਾਲੂਆਂ ਦੇ ਜੱਥੇ ਨੂੰ ਵੀਜ਼ਾ ਵੀ ਮਿਲ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪਾਕਿ ਸਰਕਾਰ ਵੱਲੋਂ 504 ਸਿੱਖ ਸ਼ਰਧਾਲੂਆਂ ਵਿੱਚੋਂ 325 ਲਈ ਹੀ ਵੀਜ਼ਾ ਮਿਲਿਆ ਹੈ। ਜਦਕਿ 179 ਵੀਜ਼ੇ ਕੱਟ ਦਿੱਤੇ ਗਏ ਹਨ। ਸ਼੍ਰੋਮਣੀ ਕਮੇਟੀ ਵਲੋਂ 504 ਸ਼ਰਧਾਲੂਆਂ ਦੇ ਵੀਜ਼ੇ ਲਈ ਅਰਜ਼ੀ ਦਿੱਤੀ ਗਈ ਸੀ। ਸ੍ਰੀ ਨਨਕਾਣਾ ਸਾਹਿਬ ਜਾਣ ਲਈ 27 ਨਵੰਬਰ ਨੂੰ ਜਥਾ ਰਵਾਨਾ ਹੋਵੇਗਾ। ਜ਼ਿਕਰਯੋਗ ਹੈ ਕਿ ਇਸ ਵਾਰ ਸਿਰਫ 5 ਦਿਨ ਦਾ ਹੀ ਵੀਜ਼ਾ ਦਿੱਤਾ ਗਿਆ ਹੈ। ਸ਼ਰਧਾਲੂ ਨਨਕਾਣਾ ਸਾਹਿਬ ਦੇ ਦਰਸ਼ਨ ਤੇ ਗੁਰਪੁਰਬ ਮਨਾਉਣ ਉਪਰੰਤ 1 ਦਸੰਬਰ ਨੂੰ ਵਾਪਸ ਭਾਰਤ ਪਰਤਣਗੇ।
Check Also
ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ
ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …