![](https://parvasinewspaper.com/wp-content/uploads/2020/11/01-300x203.jpg)
ਕਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਕੈਪਟਨ ਸਰਕਾਰ ਨੇ ਲਿਆ ਫੈਸਲਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਕਰੋਨਾ ਦੇ ਲਗਾਤਾਰ ਵਧ ਰਹੇ ਮਾਮਲਿਆਂ ਨੂੰ ਦੇਖਦਿਆਂ ਕੈਪਟਨ ਅਮਰਿੰਦਰ ਸਰਕਾਰ ਨੇ ਸੂਬੇ ਦੇ ਸਾਰੇ ਸ਼ਹਿਰਾਂ ਵਿਚ ਰਾਤ ਦਾ ਕਰਫ਼ਿਊ ਲਾਉਣ ਦਾ ਐਲਾਨ ਕੀਤਾ ਹੈ। ਸਰਕਾਰ ਦੇ ਫ਼ੈਸਲੇ ਮੁਤਾਬਕ ਪਹਿਲੀ ਦਸੰਬਰ ਤੋਂ ਇਹ ਕਰਫ਼ਿਊ ਰਾਤੀਂ 10 ਤੋਂ ਲੈ ਕੇ ਸਵੇਰੇ 5 ਵਜੇ ਤੱਕ ਲੱਗੇਗਾ ਅਤੇ ਕਰਫ਼ਿਊ ਤੋਂ ਪਹਿਲਾਂ 9.30 ਵਜੇ ਤੱਕ ਹੋਟਲਾਂ, ਰੈਸਟੋਰੈਂਟਾਂ ਅਤੇ ਮੈਰਿਜ ਪੈਲੇਸਾਂ ਨੂੰ ਬੰਦ ਕਰਨਾ ਲਾਜ਼ਮੀ ਹੋਵੇਗਾ। ਨਾਲ ਹੀ ਸਰਕਾਰ ਨੇ ਕਰੋਨਾ ਤੋਂ ਬਚਾਅ ਲਈ ਮਾਸਕ ਪਾਉਣਾ ਲਾਜ਼ਮੀ ਕਰ ਦਿੱਤਾ ਹੈ ਅਤੇ ਮਾਸਕ ਨਾ ਪਹਿਨਣ ਵਾਲੇ ਨੂੰ ਇਕ ਹਜ਼ਾਰ ਰੁਪਏ ਦਾ ਜੁਰਮਾਨਾ ਲਾਇਆ ਜਾਵੇਗਾ। ਇਹ ਵੀ ਦੱਸਿਆ ਗਿਆ ਕਿ 15 ਦਸੰਬਰ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਬੈਠਕ ਕੀਤੀ ਜਾਵੇਗੀ, ਜਿਸ ਵਿਚ ਅਗਲਾ ਫ਼ੈਸਲਾ ਲਿਆ ਜਾਵੇਗਾ।