ਰਾਜਨੀਤਕ ਮਸਲਿਆਂ ‘ਤੇ ਹੋਇਆ ਵਿਚਾਰ ਵਟਾਂਦਰਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਪਣੇ ਸਿਸਵਾਂ ਸਥਿਤ ਫਾਰਮ ਹਾਊਸ ‘ਤੇ ਬਾਅਦ ਦੁਪਹਿਰ ਸਾਬਕਾ ਕੈਬਨਿਟ ਸਹਿਯੋਗੀ ਨਵਜੋਤ ਸਿੰਘ ਸਿੱਧੂ ਨਾਲ ਕਰੀਬ ਇਕ ਘੰਟੇ ਤੱਕ ਮੀਟਿੰਗ ਕੀਤੀ। ਸਿੱਧੂ ਮੀਟਿੰਗ ਤੋਂ ਬਾਅਦ ਅੰਮ੍ਰਿਤਸਰ ਲਈ ਰਵਾਨਾ ਹੋ ਗਏ। ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਵਲੋਂ ਸਾਂਝੇ ਕੀਤੇ ਗਏ ਟਵੀਟ ਵਿੱਚ ਇਸ ਮੀਟਿੰਗ ਦਾ ਖੁਲਾਸਾ ਕੀਤਾ ਗਿਆ ਹੈ ਕਿ ਦੋਵਾਂ ਆਗੂਆਂ ਵਿਚਾਲੇ ਬੜੇ ਨਿੱਘੇ ਮਾਹੌਲ ਵਿੱਚ ਮੀਟਿੰਗ ਹੋਈ। ਦੋਵਾਂ ਨੇ ਪੰਜਾਬ ਅਤੇ ਰਾਸ਼ਟਰੀ ਹਿੱਤ ਦੇ ਮਹੱਤਵਪੂਰਨ ਰਾਜਨੀਤਿਕ ਮਾਮਲਿਆਂ ਬਾਰੇ ਵਿਚਾਰ ਵਟਾਂਦਰਾ ਕੀਤਾ। ਸਿਆਸੀ ਗਲਿਆਰਿਆਂ ਵਿਚ ਇਹ ਵੀ ਚਰਚਾ ਚੱਲ ਰਹੀ ਹੈ ਕਿ ਦੁਪਹਿਰ ਦੇ ਖਾਣੇ ਦਾ ਬਹਾਨਾ ਹੀ ਸੀ, ਸਿੱਧੂ ਨੂੰ ਸਰਕਾਰ ਵਿਚ ਵੱਡੀ ਜ਼ਿੰਮੇਵਾਰੀ ਦੇਣ ਦੀ ਤਿਆਰੀ ਹੋ ਰਹੀ ਹੈ।
Check Also
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤਿ੍ਰਪੁਰਾ ਅਤੇ ਮਿਜ਼ੋਰਮ ਦੇ ਰਾਜਪਾਲ
ਪਰਿਵਾਰ ਸਮੇਤ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਅੰਮਿ੍ਰਤਸਰ/ਬਿਊਰੋ ਨਿਊਜ਼ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …