ਬੱਬੂ ਮਾਨ ਨੇ ਵੀ ਦਿੱਤਾ ‘ਦਿੱਲੀ ਚੱਲੋ’ ਦਾ ਹੋਕਾ
ਚੰਡੀਗੜ੍ਹ/ਬਿਊਰੋ ਨਿਊਜ਼
ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਦੇ 26 ਤੇ 27 ਨਵੰਬਰ ਦੇ ਦਿੱਲੀ ਚੱਲੋ ਅੰਦੋਲਨ ਦਾ ਰਾਹ ਰੋਕਿਆ ਜਾ ਰਿਹਾ ਹੈ। ਜਿਸਦੀ ਸ਼ੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਢੀਂਡਸਾ ਨੇ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਦੀ ਫੜੋ-ਫੜੀ ਨੂੰ ਵੀ ਗ਼ੈਰ-ਜਮਹੂਰੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਪੁਲਿਸ ਨੇ ਜ਼ਮੀਨੀ ਪੱਧਰ ‘ਤੇ ਜੁੜੇ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਹੈਰਾਨੀ ਜ਼ਾਹਿਰ ਕੀਤੀ ਕਿ ਜਦੋਂ ਕਿਸਾਨ ਪਹਿਲਾਂ ਹੀ ਇਸ ਅੰਦੋਲਨ ਨੂੰ ਸ਼ਾਂਤਮਈ ਢੰਗ ਨਾਲ ਕਰਨ ਦਾ ਐਲਾਨ ਕਰ ਚੁੱਕੇ ਹਨ ਤਾਂ ਫ਼ਿਰ ਹਰਿਆਣਾ ਪੁਲਿਸ ਨੇ ਅਜਿਹਾ ਕਦਮ ਕਿਉਂ ਚੁੱਕਿਆ। ਇਸੇ ਦੌਰਾਨ ਪੰਜਾਬੀ ਗਾਇਕ ਬੱਬੂ ਮਾਨ ਨੇ ਵੀ ਹੋਕਾ ਦਿੱਤਾ ਕਿ ਕਿਸਾਨੀ ਦੇ ਦਿੱਲੀ ਧਰਨੇ ਵਿਚ ਜ਼ਰੂਰ ਸ਼ਾਮਲ ਹੋਇਆ ਜਾਵੇ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼
ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …