ਐਸਜੀਪੀਸੀ ਪ੍ਰਧਾਨ ਲੌਂਗੋਵਾਲ ਨੇ ਕੀਤਾ ਐਲਾਨ
ਅੰਮ੍ਰਿਤਸਰ/ਬਿਊਰੋ ਨਿਊਜ਼
ਕਿਸਾਨ ਵਿਰੋਧੀ ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਿਮਾਇਤ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਆ ਗਈ ਹੈ। ਇਸ ਸਬੰਧੀ ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਘਰਸ਼ ਕਰ ਰਹੇ ਕਿਸਾਨਾਂ ਲਈ ਲੰਗਰ ਦੇ ਨਾਲ-ਨਾਲ ਮੁੱਢਲੀਆਂ ਮੈਡੀਕਲ ਸੇਵਾਵਾਂ ਮੁਹੱਈਆ ਕਰਨ ਦਾ ਐਲਾਨ ਕੀਤਾ ਹੈ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਕਮੇਟੀ ਨੇ ਗੁਰੂ ਘਰਾਂ ਤੋਂ ਕਿਸਾਨ ਧਰਨਿਆਂ ਦੌਰਾਨ ਲੰਗਰ ਦਾ ਪ੍ਰਬੰਧ ਕਰਵਾਇਆ ਸੀ। ਲੌਂਗੋਵਾਲ ਨੇ ਕਿਹਾ ਕਿ ਕਿਸਾਨਾਂ ਦੇ ਧਰਨਿਆਂ ਸਮੇਂ ਨੇੜਲੇ ਗੁਰਦੁਆਰਾ ਸਾਹਿਬਾਨਾਂ ਤੋਂ ਲੰਗਰ ਜਾਰੀ ਰਹੇਗਾ ਅਤੇ ਦਿੱਲੀ ਜਾ ਰਹੇ ਕਿਸਾਨਾਂ ਲਈ ਵੀ ਰਸਤਿਆਂ ਵਿਚ ਲੰਗਰ ਦੇ ਪ੍ਰਬੰਧ ਕੀਤੇ ਜਾਣਗੇ।
Check Also
ਸ਼ੋ੍ਮਣੀ ਅਕਾਲੀ ਦਲ ਨੇ ਲੁਧਿਆਣਾ ਪੱਛਮੀ ਤੋਂ ਪਰਉਪਕਾਰ ਸਿੰਘ ਘੁੰਮਣ ਨੂੰ ਬਣਾਇਆ ਉਮੀਦਵਾਰ
‘ਆਪ’ ਦੇ ਸੰਜੀਵ ਅਰੋੜਾ ਅਤੇ ਕਾਂਗਰਸ ਭਾਰਤ ਭੂਸ਼ਣ ਆਸ਼ੂ ਨਾਲ ਹੋਵੇਗਾ ਮੁਕਾਬਲਾ ਲੁਧਿਆਣਾ/ਬਿਊਰੋ ਨਿਊਜ਼ : …