![](https://parvasinewspaper.com/wp-content/uploads/2020/11/3-3-300x214.jpg)
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਾ ਕਹਿਣਾ – ਜੇਕਰ ਮਾਹੌਲ ਵਿਗੜਿਆ ਤਾਂ ਇਸਦੀ ਜ਼ਿੰਮੇਵਾਰ ਭਾਜਪਾ ਸਰਕਾਰ ਹੋਵੇਗੀ
ਲਹਿਰਾਗਾਗਾ/ਬਿਊਰੋ ਨਿਊਜ਼
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਹਰਿਆਣਾ ਦੀ ਭਾਜਪਾ ਸਰਕਾਰ ਵੱਲੋਂ ਦਿੱਲੀ ਜਾਂਦੇ ਕਿਸਾਨਾਂ ਲਈ ਸਰਹੱਦ ਸੀਲ ਕਰਨ ਦੀ ਸਖ਼ਤ ਆਲੋਚਨਾ ਕੀਤੀ ਹੈ। ਵੱਡੀ ਗਿਣਤੀ ਵਿਚ ਬੀਬੀਆਂ ਨੇ ਹਰਿਆਣਾ ਸਰਕਾਰ ਦੀ ਇਸ ਕਾਰਵਾਈ ਖ਼ਿਲਾਫ਼ ਸੰਗਰੂਰ ਦੇ ਲਹਿਰਾਗਾਗਾ ਵਿਚ ਰੋਸ ਪ੍ਰਦਰਸ਼ਨ ਕੀਤਾ। ਇਸਦੇ ਚੱਲਦਿਆਂ ਹੁਣ ਕਿਸਾਨ ਜਥੇਬੰਦੀ ਵੱਲੋਂ ਹਰਿਆਣਾ ਵਿਚੋਂ ਵੀ ਕੋਈ ਵਾਹਨ/ਗੱਡੀ ਪੰਜਾਬ ‘ਚ ਦਾਖਲ ਨਾ ਹੋਣ ਦੇਣ ਦੀ ਯੋਜਨਾ ਉਲੀਕੀ ਜਾ ਰਹੀ ਹੈ। ਯੂਨੀਅਨ ਆਗੂਆਂ ਨੇ ਚਿਤਾਵਨੀ ਦਿੱਤੀ ਜੇਕਰ ਮਾਹੌਲ ਵਿਗੜਦਾ ਹੈ ਤਾਂ ਇਸਦੀ ਜ਼ਿੰਮੇਵਾਰ ਭਾਜਪਾ ਸਰਕਾਰ ਹੋਵੇਗੀ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ ਨੇ ਦੱਸਿਆ ਕਿ ਸੰਘਰਸ਼ ਲਈ ਮਹੀਨੇ ਭਰ ਦੇ ਖਾਣ ਪੀਣ ਦਾ ਪ੍ਰਬੰਧ ਕਰਕੇ ਨਾਲ ਲੈ ਕੇ ਜਾ ਰਹੇ ਹਾਂ।