ਪੰਜਾਬ ਦੇ ਕਿਸਾਨ ਬੈਰੀਕੇਡ ਤੋੜ ਕੇ ਦਿੱਲੀ ਵੱਲ ਵਧੇ
ਅੰਬਾਲਾ/ਬਿਊਰੋ ਨਿਊਜ਼
ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਅੰਬਾਲਾ ਵਿਚ ਚੰਡੀਗੜ੍ਹ-ਦਿੱਲੀ ਹਾਈਵੇ ‘ਤੇ ਹਰਿਆਣਾ ਪੁਲਿਸ ਨੇ ਪੰਜਾਬ ਦੇ ਕਿਸਾਨਾਂ ‘ਤੇ ਪਾਣੀ ਦੀਆਂ ਬੁਛਾੜਾਂ ਕੀਤੀਆਂ। ਇਸ ਦੇ ਬਾਵਜੂਦ ਵੀ ਕਿਸਾਨ ਪਿੱਛੇ ਨਹੀਂ ਹਟੇ ਅਤੇ ਉਹ ਪੁਲਿਸ ਦੇ ਬੈਰੀਕੇਡ ਤੋੜ ਕੇ ਅਖੀਰ ਦਿੱਲੀ ਵੱਲ ਨੂੰ ਵਧ ਗਏ। ਇਸਦੇ ਚੱਲਦਿਆਂ ਹਰਿਆਣਾ ਸਰਕਾਰ ਨੇ ਆਪਣੀਆਂ ਪੰਜਾਬ ਵਿਚ ਆਉਣ ਵਾਲੀਆਂ ਬੱਸਾਂ ਨੂੰ ਬੰਦ ਕਰ ਦਿੱਤਾ ਹੈ। ਇਹ ਵੀ ਜਾਣਕਾਰੀ ਮਿਲੀ ਹੈ ਜਦੋਂ ਤੱਕ ਕਿਸਾਨੀ ਸੰਘਰਸ਼ ਚੱਲੇਗਾ ਉਦੋਂ ਤੱਕ ਹਰਿਆਣਾ ਦੀਆਂ ਬੱਸਾਂ ਪੰਜਾਬ ਵਿਚ ਨਹੀਂ ਆ ਸਕਣਗੀਆਂ। ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਵਿਚਾਲੇ 9 ਬਾਰਡਰ ਹਨ ਅਤੇ ਹਰੇਕ ਬਾਰਡਰ ‘ਤੇ ਹਰਿਆਣਾ ਨੇ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਤਾਇਲਾਤ ਕੀਤੀ ਹੋਈ ਹੈ।
Check Also
ਸੱਜਣ ਕੁਮਾਰ ਖਿਲਾਫ ਫੈਸਲਾ 31 ਜਨਵਰੀ ਤੱਕ ਅੱਗੇ ਪਿਆ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੀ ਅਦਾਲਤ ਨੇ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਖਿਲਾਫ …