7.9 C
Toronto
Thursday, May 14, 2026
spot_img
Homeਪੰਜਾਬਰਵਨੀਤ ਕੌਰ ਪੰਜਾਬੀ ਯੂਨੀਵਰਸਿਟੀ ਦੇ ਨਵੇਂ ਉਪ ਕੁਲਪਤੀ ਨਿਯੁਕਤ

ਰਵਨੀਤ ਕੌਰ ਪੰਜਾਬੀ ਯੂਨੀਵਰਸਿਟੀ ਦੇ ਨਵੇਂ ਉਪ ਕੁਲਪਤੀ ਨਿਯੁਕਤ

Image Courtesy :jagbani(punjabkesari)

ਡਾ. ਘੁੰਮਣ ਨੇ ਪਿਛਲੇ ਦਿਨੀਂ ਦੇ ਦਿੱਤਾ ਸੀ ਅਸਤੀਫਾ
ਪਟਿਆਲਾ/ਬਿਊਰੋ ਨਿਊਜ਼
ਚੀਫ਼ ਸੈਕਰੇਟਰੀ ਫੋਰੈਸਟ ਅਤੇ ਵਾਈਲਡ ਲਾਈਫ਼ ਰਵਨੀਤ ਕੌਰ ਆਈ. ਏ. ਐਸ. ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਐਡੀਸ਼ਨਲ ਚਾਰਜ ਦਿੱਤਾ ਗਿਆ ਹੈ। ਇਸ ਸਬੰਧੀ ਗਵਰਨਰ ਸੈਕਟਰੀਏਟ ਪੰਜਾਬ ਰਾਜ ਭਵਨ ਚੰਡੀਗੜ੍ਹ ਤੋਂ ਬਕਾਇਦਾ ਇਕ ਪੱਤਰ ਜਾਰੀ ਕੀਤਾ ਗਿਆ। ਇਸੇ ਦੌਰਾਨ ਪੰਜਾਬ ਦੇ ਗਵਰਨਰ ਅਤੇ ਯੂਨੀਵਰਸਿਟੀ ਦੇ ਕੁਲਪਤੀ ਵਲੋਂ ਰਵਨੀਤ ਕੌਰ ਆਈ. ਏ. ਐਸ. ਨੂੰ ਉਪ ਕੁਲਪਤੀ ਵਜੋਂ ਨਿਯੁਕਤ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਜ਼ਿਕਰਯੋਗ ਹੈ ਕਿ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਬੀ. ਐਸ. ਘੁੰਮਣ ਨੇ ਪਿਛਲੇ ਦਿਨੀਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਪੰਜਾਬੀ ਯੂਨੀਵਰਸਿਟੀ ਵੱਡੇ ਵਿੱਤੀ ਸੰਕਟ ਵਿਚ ਘਿਰੀ ਹੋਈ ਹੈ, ਇਸਦੇ ਮੁਲਾਜ਼ਮ ਹਰ ਰੋਜ਼ ਧਰਨੇ ਪ੍ਰਦਰਸ਼ਨ ਵੀ ਕਰ ਰਹੇ ਹਨ।

RELATED ARTICLES
POPULAR POSTS