Breaking News
Home / ਪੰਜਾਬ / ਪ੍ਰਿਅੰਕਾ ਅਤੇ ਨਵਜੋਤ ਸਿੱਧੂ ਨੇ ਵੀ ਵਧਾਇਆ ਕਿਸਾਨਾਂ ਦਾ ਹੌਸਲਾ

ਪ੍ਰਿਅੰਕਾ ਅਤੇ ਨਵਜੋਤ ਸਿੱਧੂ ਨੇ ਵੀ ਵਧਾਇਆ ਕਿਸਾਨਾਂ ਦਾ ਹੌਸਲਾ

Image Courtesy :punjab.news18

ਦੋਵਾਂ ਨੇ ਕਿਸਾਨਾਂ ਦੇ ਹੱਕ ‘ਚ ਕੀਤੇ ਟਵੀਟ
ਚੰਡੀਗੜ੍ਹ/ਬਿਊਰੋ ਨਿਊਜ਼
ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਅਤੇ ਨਵਜੋਤ ਸਿੱਧੂ ਨੇ ਵੀ ਕਿਸਾਨਾਂ ਦਾ ਹੌਸਲਾ ਵਧਾਇਆ ਅਤੇ ਭਾਜਪਾ ਦੇ ਕਿਸਾਨਾਂ ‘ਤੇ ਤਸ਼ੱਦਦ ਦੀ ਨਿਖੇਧੀ ਕੀਤੀ ਹੈ। ਪ੍ਰਿਯੰਕਾ ਗਾਂਧੀ ਨੇ ਟਵੀਟ ਕਰਦਿਆਂ ਲਿਖਿਆ, ”ਕਿਸਾਨਾਂ ਦੇ ਸਮਰਥਨ ਮੁੱਲ ਨੂੰ ਖੋਹਣ ਵਾਲੇ ਕਾਨੂੰਨ ਦੇ ਵਿਰੋਧ ਵਿੱਚ ਕਿਸਾਨ ਦੀ ਆਵਾਜ਼ ਸੁਣਨ ਦੀ ਬਜਾਏ, ਭਾਜਪਾ ਸਰਕਾਰ ਉਨ੍ਹਾਂ ‘ਤੇ ਭਾਰੀ ਠੰਡ ਵਿਚ ਪਾਣੀ ਦੀਆਂ ਬੁਛਾੜਾਂ ਮਾਰਦੀ ਹੈ। ਕਿਸਾਨਾਂ ਤੋਂ ਸਭ ਕੁਝ ਖੋਹਿਆ ਜਾ ਰਿਹਾ ਹੈ, ਤੇ ਪੂੰਜੀਪਤੀਆਂ ਨੂੰ ਥਾਲੀ ਵਿਚ ਸਜਾ ਕੇ ਬੈਂਕ, ਕਰਜ਼ਾ ਮੁਆਫੀ, ਏਅਰਪੋਰਟ, ਰੇਲਵੇ ਸਟੇਸ਼ਨ ਵੰਡੇ ਜਾ ਰਹੇ ਹਨ।” ਇਸੇ ਤਰ੍ਹਾਂ ਨਵਜੋਤ ਸਿੱਧੂ ਨੇ ਵੀ ਕਿਸਾਨਾਂ ਦਾ ਹੌਸਲਾ ਵਧਾਉਣ ਲਈ ਸ਼ਾਇਰਾਨਾ ਅੰਦਾਜ਼ ਵਿਚ ਟਵੀਟ ਕੀਤਾ। ਸਿੱਧੂ ਨੇ ਟਵੀਟ ਕਰਦਿਆਂ ਲਿਖਿਆ, ”ਹਕੂਮਤ ਸੇ ਜੀਤਨੇ ਦੀ ਜੱਦੋ ਜਹਿਦ ਤਭੀ ਕਰਤਾ ਹੈ ਕੋਈ ਕਿਸਾਨ, ਜਬ ਉਸ ਨੇ ਆਪਣੀ ਜ਼ਿੰਦਗੀ ਦਾਂਵ ਪਰ ਲਗਾ ਰੱਖੀ ਹੋ।”

Check Also

ਭਾਖੜਾ ਜਲ ਵਿਵਾਦ ਸਬੰਧੀ ਹਾਈਕੋਰਟ ’ਚ ਅਗਲੀ ਸੁਣਵਾਈ 22 ਮਈ ਨੂੰ

ਕੇਂਦਰ ਤੇ ਹਰਿਆਣਾ ਨੇ ਦਾਖਲ ਕੀਤਾ ਜਵਾਬ ਅਤੇ ਪੰਜਾਬ ਸਰਕਾਰ ਨੇ ਮੰਗਿਆ ਕੁਝ ਸਮਾਂ ਚੰਡੀਗੜ੍ਹ/ਬਿਉੂਰੋ …