
ਕਿਹਾ- ਜੇਕਰ ਐਮ. ਐਸ. ਪੀ. ਵਿਚ ਕੋਈ ਰੁਕਾਵਟ ਹੋਈ ਤਾਂ ਛੱਡ ਦਿਆਂਗਾ ਸਿਆਸਤ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਿਚਾਲੇ ਕਿਸਾਨੀ ਦੇ ਮੁੱਦੇ ਨੂੰ ਲੈ ਕੇ ਜ਼ੁਬਾਨੀ ਜੰਗ ਤੇਜ਼ ਹੋ ਗਈ ਹੈ। ਆਪਣੇ ਹਾਲੀਆ ਟਵੀਟ ਵਿਚ ਖੱਟਰ ਨੇ ਕੈਪਟਨ ਵਿਰੁੱਧ ਬੋਲਦਿਆਂ ਕਿਹਾ ਕਿ ਐਮ. ਐਸ. ਪੀ. ਨੂੰ ਲੈ ਕੇ ਜੇਕਰ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਹੋਈ ਤਾਂ ਉਹ ਸਿਆਸਤ ਛੱਡ ਦੇਣਗੇ। ਉਨ੍ਹਾਂ ਕੈਪਟਨ ‘ਤੇ ਪਲਟਵਾਰ ਕਰਦਿਆਂ ਟਵੀਟ ਕੀਤਾ ਅਤੇ ਲਿਖਿਆ, ”ਕੈਪਟਨ ਅਮਰਿੰਦਰ ਸਿੰਘ ਜੀ ਮੈਂ ਪਹਿਲਾਂ ਵੀ ਕਿਹਾ ਸੀ ਅਤੇ ਮੈਂ ਮੁੜ ਕਹਿੰਦਾ ਹਾਂ ਕਿ ਜੇਕਰ ਘੱਟੋ-ਘੱਟ ਸਮਰਥਨ ਮੁੱਲ ਵਿਚ ਕੋਈ ਰੁਕਾਵਟ ਹੋਈ ਤਾਂ ਮੈਂ ਸਿਆਸਤ ਛੱਡ ਦੇਵਾਂਗਾ। ਕ੍ਰਿਪਾ ਕਰਕੇ ਕਿਸਾਨਾਂ ਨੂੰ ਭੜਕਾਉਣਾ ਬੰਦ ਕਰੋ।”