
ਖੇਤੀ ਮੰਤਰੀ ਤੋਮਰ ਨੇ ਕਿਸਾਨਾਂ ਨੂੰ ਅੰਦੋਲਨ ਨਾ ਕਰਨ ਦੀ ਕੀਤੀ ਅਪੀਲ
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਪੰਜਾਬ ਤੋਂ ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਅੰਦੋਲਨ ਨਾ ਕਰਨ। ਉਨ੍ਹਾਂ ਕਿਹਾ ਕਿ ਉਹ ਜਲਦ ਹੀ ਮੁੱਦਿਆਂ ‘ਤੇ ਗੱਲਬਾਤ ਕਰਕੇ ਮਸਲਿਆਂ ਨੂੰ ਸੁਲਝਾ ਲੈਣਗੇ। ਤੋਮਰ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਯਕੀਨ ਹੈ ਕਿ ਸਾਡੀ ਗੱਲਬਾਤ ਦਾ ਸਕਾਰਾਤਮਕ ਨਤੀਜਾ ਨਿਕਲੇਗਾ। ਜ਼ਿਕਰਯੋਗ ਹੈ ਕਿ ਖੇਤੀਬਾੜੀ ਮੰਤਰੀ ਨੇ ਆਉਂਦੀ 3 ਦਸੰਬਰ ਨੂੰ ਕਿਸਾਨ ਜਥੇਬੰਦੀਆਂ ਨਾਲ ਮੁੜ ਮੀਟਿੰਗ ਕਰਨੀ ਹੈ। ਤੋਮਰ ਨੇ ਇਹ ਵੀ ਕਿਹਾ ਕਿ ਨਵੇਂ ਖੇਤੀਬਾੜੀ ਕਾਨੂੰਨ ਸਮੇਂ ਦੀ ਲੋੜ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਇਨਕਲਾਬੀ ਤਬਦੀਲੀਆਂ ਆਉਣਗੀਆਂ।