ਸ਼ੰਭੂ ਬੈਰੀਅਰ ‘ਤੇ ਪੁਲਿਸ ਨੇ ਕਿਸਾਨਾਂ ‘ਤੇ ਛੱਡੇ ਅੱਥਰੂ ਗੈਸ ਦੇ ਗੋਲੇ ਅਤੇ ਮਾਰੀਆਂ ਪਾਣੀ ਦੀਆਂ ਬੁਛਾੜਾਂ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਖਿਲਾਫ ਕਿਸਾਨੀ ਸੰਘਰਸ਼ ਸਿਖਰਾਂ ‘ਤੇ ਹੈ। ਅੱਜ ਪੰਜਾਬ ਦੇ ਵੱਡੀ ਗਿਣਤੀ ਵਿਚ ਕਿਸਾਨ ਦਿੱਲੀ ਧਰਨੇ ਵਿਚ ਸ਼ਾਮਲ ਹੋਣ ਜਾ ਰਹੇ ਹਨ। ਹਰਿਆਣਾ ਦੀ ਭਾਜਪਾ ਸਰਕਾਰ ਦੇ ਕਹਿਣ ‘ਤੇ ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਨੂੰ ਜਾਂਦੇ ਸਾਰੇ 9 ਰਸਤਿਆਂ ‘ਤੇ ਬੈਰੀਕੇਡ ਲਗਾ ਦਿੱਤੇ ਸਨ। ਪੁਲਿਸ ਨੇ ਜਦੋਂ ਪੰਜਾਬ ਦੇ ਕਿਸਾਨਾਂ ਨੂੰ ਰੋਕਿਆ ਤਾਂ ਗੁੱਸੇ ਵਿਚ ਆਏ ਕਿਸਾਨਾਂ ਨੇ ਹਰਿਆਣਾ ਪੁਲਿਸ ਵਲੋਂ ਲਗਾਈਆਂ ਬੈਰੀਕੇਡਿੰਗ ਤੋੜ ਦਿੱਤੀਆਂ ਅਤੇ ਅੱਗੇ ਵਧੇ ਗਏ। ਇਹ ਵੀ ਪਤਾ ਲੱਗਾ ਹੈ ਕਿ ਕਿਸਾਨਾਂ ਨੇ ਸ਼ੰਭੂ ਬੈਰੀਅਰ ‘ਤੇ ਬੈਰੀਕੇਡ ਚੁੱਕ ਕੇ ਘੱਗਰ ਦਰਿਆ ਵਿਚ ਸੁੱਟ ਦਿੱਤੇ। ਇਸਦੇ ਚੱਲਦਿਆਂ ਪੁਲਿਸ ਨੇ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ ਅਤੇ ਪਾਣੀ ਦੀਆਂ ਬੁਛਾਰਾਂ ਵੀ ਮਾਰੀਆਂ ਗਈਆਂ। ਇਸ ਦੌਰਾਨ ਪੁਲਿਸ ਅਤੇ ਕਿਸਾਨਾਂ ਵਿਚ ਧੱਕਾਮੁੱਕੀ ਹੋਣ ਦੀਆਂ ਵੀ ਖਬਰਾਂ ਹਨ। ਧਿਆਨ ਰਹੇ ਕਿ ਕਿਸਾਨਾਂ ਨੇ ਹਰਿਆਣਾ ਪੁਲਿਸ ਵਲੋਂ ਸੜਕਾਂ ‘ਤੇ ਰੱਖੇ ਵੱਡੇ-ਵੱਡੇ ਪੱਧਰ ਵੀ ਚੁੱਕ ਕੇ ਪਰੇ ਸੁੱਟ ਦਿੱਤੇ। ਕਿਸਾਨੀ ਸੰਘਰਸ਼ ‘ਚ ਵੱਡੀ ਗਿਣਤੀ ਵਿਚ ਬੀਬੀਆਂ ਨੇ ਵੀ ਸ਼ਮੂਲੀਅਤ ਕੀਤੀ ਹੈ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਕਿਸਾਨਾਂ ਵਲੋਂ ਲੰਗਰ-ਪਾਣੀ ਦਾ ਵੀ ਪੂਰਾ ਪ੍ਰਬੰਧ ਕੀਤਾ ਗਿਆ ਹੈ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …