10.3 C
Toronto
Saturday, November 8, 2025
spot_img
Homeਪੰਜਾਬਡੇਰਾ ਪ੍ਰੇਮੀਆਂ ਦਾ ਕੇਸ ਪੰਜਾਬ ਤੋਂ ਬਾਹਰ ਨਹੀਂ ਹੋਵੇਗਾ ਤਬਦੀਲ

ਡੇਰਾ ਪ੍ਰੇਮੀਆਂ ਦਾ ਕੇਸ ਪੰਜਾਬ ਤੋਂ ਬਾਹਰ ਨਹੀਂ ਹੋਵੇਗਾ ਤਬਦੀਲ

Image Courtesy :jagbani(punjabkesari)

ਬੇਅਦਬੀ ਮਾਮਲੇ ਵਿਚ ਡੇਰਾ ਪ੍ਰੇਮੀਆਂ ਦੀ ਪਟੀਸ਼ਨ ਖਾਰਜ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ 2015 ਵਿਚ ਵਾਪਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਨੂੰ ਪੰਜਾਬ ਤੋਂ ਬਾਹਰ ਤਬਦੀਲ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਉਂਜ ਜਸਟਿਸ ਸੰਜੈ ਕਿਸ਼ਨ ਕੌਲ ਦੀ ਅਗਵਾਈ ਹੇਠਲੇ ਬੈਂਚ ਨੇ ਹੇਠਲੀ ਅਦਾਲਤ ਨੂੰ ਕਿਹਾ ਹੈ ਕਿ ਉਹ ਕੇਸ ਦੀ ਸੁਣਵਾਈ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਯਕੀਨੀ ਬਣਾਏ। ਸਿਖਰਲੀ ਅਦਾਲਤ ਨੇ ਛੇ ਮੁਲਜ਼ਮਾਂ ਵੱਲੋਂ ਦਾਖ਼ਲ ਅਰਜ਼ੀ ਨੂੰ ਖਾਰਜ ਕਰ ਦਿੱਤਾ ਜਿਸ ਵਿਚ ਉਨ੍ਹਾਂ ਖ਼ਦਸ਼ਾ ਪ੍ਰਗਟਾਇਆ ਸੀ ਕਿ ਪੰਜਾਬ ਵਿਚ ਮੁਕੱਦਮਾ ਚੱਲਣ ਨਾਲ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲੇਗਾ। ਮੁਲਜ਼ਮਾਂ ਨੇ ਇਹ ਵੀ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੂੰ ਸੂਬੇ ਵਿਚ ਆਪਣੀ ਜਾਨ ਦਾ ਖ਼ਤਰਾ ਹੈ। ਡੇਰਾ ਸੱਚਾ ਸੌਦਾ ਦੇ ਅੱਠ ਪ੍ਰੇਮੀਆਂ ‘ਤੇ ਦੋਸ਼ ਲੱਗੇ ਹਨ ਕਿ ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਦਿਆਂ ਉਨ੍ਹਾਂ ਦੇ ਅੰਗ ਪਾੜੇ। ਪਿਛਲੇ ਦਿਨੀਂ ਬੇਅਦਬੀ ਕਾਂਡ ਦੇ ਮੁਲਜ਼ਮ ਜਤਿੰਦਰਬੀਰ ਸਿੰਘ ਜਿਮੀ ਦੇ ਪਿਤਾ ਮਨੋਹਰ ਲਾਲ ਦੀ ਬਠਿੰਡਾ ਦੇ ਭਗਤਾ ਭਾਈਕਾ ਵਿਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਸਾਲ 2018 ਵਿਚ ਵਿਸ਼ੇਸ਼ ਜਾਂਚ ਟੀਮ ਨੇ ਜਿਮੀ ਨੂੰ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਸੀ ਅਤੇ ਉਹ ਹੁਣ ਜ਼ਮਾਨਤ ਉਤੇ ਬਾਹਰ ਹੈ।

RELATED ARTICLES
POPULAR POSTS