9.6 C
Toronto
Saturday, November 8, 2025
spot_img
Homeਪੰਜਾਬਪੰਜਾਬ 'ਚ 1 ਦਸੰਬਰ ਤੋਂ ਮੁੜ ਲੱਗੇਗਾ ਰਾਤ ਦਾ ਕਰਫਿਊ

ਪੰਜਾਬ ‘ਚ 1 ਦਸੰਬਰ ਤੋਂ ਮੁੜ ਲੱਗੇਗਾ ਰਾਤ ਦਾ ਕਰਫਿਊ

Image Courtesy :jagbani(punjabkesari)

ਮਾਸਕ ਨਾ ਪਹਿਨਿਆ ਤਾਂ ਲੱਗੇਗਾ ਇਕ ਹਜ਼ਾਰ ਰੁਪਏ ਜੁਰਮਾਨਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਨੇ ਕੋਵਿਡ ਮਹਾਮਾਰੀ ਦੀ ਦੂਜੀ ਲਹਿਰ ਨੂੰ ਭਾਂਪਦਿਆਂ ਸੂਬੇ ਦੇ ਸਾਰੇ ਸ਼ਹਿਰਾਂ ਅਤੇ ਕਸਬਿਆਂ ਵਿਚ ਪਹਿਲੀ ਦਸੰਬਰ ਤੋਂ ਮੁੜ ਰਾਤਰੀ ਕਰਫਿਊ ਲਾਉਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ-ਐੱਨ.ਸੀ.ਆਰ ਵਿੱਚ ਕੋਵਿਡ ਦੀ ਗੰਭੀਰ ਸਥਿਤੀ ਨੂੰ ਦੇਖਦਿਆਂ ਵੀ ਪੰਜਾਬ ਵਿਚ ਨਵੀਆਂ ਪਾਬੰਦੀਆਂ ਲਾਉਣ ਦਾ ਫ਼ੈਸਲਾ ਕੀਤਾ ਹੈ। ਹੁਣ ਸਰੀਰਕ ਦੂਰੀ ਦੇ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਨੂੰ ਦੁੱਗਣਾ ਜੁਰਮਾਨਾ ਲੱਗੇਗਾ। ਮੁੱਖ ਮੰਤਰੀ ਨੇ ਕਿਹਾ ਕਿ ਰਾਤ ਦਾ ਕਰਫਿਊ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਰਹੇਗਾ। ਉਨ੍ਹਾਂ ਲੋਕਾਂ ਨੂੰ ਇਸ ਸਬੰਧੀ ਕੋਈ ਅਣਗਹਿਲੀ ਨਾ ਵਰਤਣ ਦੀ ਚਿਤਾਵਨੀ ਦਿੱਤੀ ਹੈ। ਇਸੇ ਤਰ੍ਹਾਂ ਸਾਰੇ ਹੋਟਲ, ਰੇਸਤਰਾਂ ਤੇ ਮੈਰਿਜ ਪੈਲੇਸ ਰਾਤ 9:30 ਵਜੇ ਬੰਦ ਹੋਣਗੇ। ਇਨ੍ਹਾਂ ਪਾਬੰਦੀਆਂ ਦੀ ਸਮੀਖਿਆ 15 ਦਸੰਬਰ ਨੂੰ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਉੱਚ ਪੱਧਰੀ ਸੂਬਾਈ ਕੋਵਿਡ ਸਮੀਖਿਆ ਮੀਟਿੰਗ ਕੀਤੀ, ਜਿਸ ਮਗਰੋਂ ਇਨ੍ਹਾਂ ਪਾਬੰਦੀਆਂ ਦਾ ਐਲਾਨ ਕੀਤਾ ਗਿਆ। ਪੰਜਾਬ ਸਰਕਾਰ ਨੇ ਕੋਵਿਡ ਸਬੰਧੀ ਨੇਮਾਂ ਦੀ ਪਾਲਣਾ ਨਾ ਕਰਨ ਦਾ ਜੁਰਮਾਨਾ ਮੌਜੂਦਾ 500 ਰੁਪਏ ਤੋਂ ਵਧਾ ਕੇ 1000 ਰੁਪਏ ਕਰ ਦਿੱਤਾ ਹੈ। ਸੂਬੇ ਦੇ ਨਿੱਜੀ ਹਸਪਤਾਲਾਂ ਵਿੱਚ ਬਿਸਤਰਿਆਂ (ਬੈੱਡਜ਼) ਦੀ ਗਿਣਤੀ ਦੀ ਸਮੀਖਿਆ ਕਰਕੇ ਇਨ੍ਹਾਂ ਵਿੱਚ ਵਾਧਾ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਸਬੰਧਤ ਵਿਭਾਗਾਂ ਨਾਲ ਤਾਲਮੇਲ ਬਣਾਉਣ ਦੀ ਹਦਾਇਤ ਕੀਤੀ ਹੈ।

RELATED ARTICLES
POPULAR POSTS