ਆਰੋਪੀ ਦੀ ਰਿਵਿਊ ਪਟੀਸ਼ਨ ਖਾਰਜ
ਚੰਡੀਗੜ੍ਹ/ਬਿਊਰੋ ਨਿਊਜ਼
ਬਰਗਾੜੀ ਬੇਅਦਬੀ ਮਾਮਲੇ ਦੀ ਜਾਂਚ ਨੂੰ ਲੈ ਕੇ ਇਕ ਵਾਰ ਫਿਰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਮਾਮਲੇ ਦੀ ਜਾਂਚ ਕਰਵਾ ਸਕਦੀ ਹੈ। ਹਾਈਕੋਰਟ ਨੇ ਇਸ ਸਬੰਧ ਵਿਚ ਇਕ ਆਰੋਪੀ ਦੀ ਰਿਵਿਊ ਪਟੀਸ਼ਨ ਖਾਰਜ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨੂੰ ਮਾਮਲੇ ਦੀ ਜਾਂਚ ਕਰਨ ਦਾ ਅਧਿਕਾਰ ਹੈ।
ਮਾਮਲੇ ਵਿਚ ਆਰੋਪੀ ਸੁਖਵਿੰਦਰ ਸਿੰਘ ਨੇ ਹਾਈਕੋਰਟ ਦੇ ਉਸ ਫੈਸਲੇ ਨੂੰ ਰਿਵਿਊ ਕਰਨ ਦੀ ਮੰਗ ਕੀਤੀ ਸੀ, ਜਿਸ ਵਿਚ ਸੀਬੀਆਈ ਕੋਲੋਂ ਇਸ ਮਾਮਲੇ ਦੀ ਜਾਂਚ ਵਾਪਸ ਲੈਣ ਦੇ ਪੰਜਾਬ ਵਿਧਾਨ ਸਭਾ ਦੇ ਮਤੇ ਨੂੰ ਸਹੀ ਠਹਿਰਾਇਆ ਗਿਆ ਸੀ। ਸੁਪਰੀਮ ਕੋਰਟ ਨੇ ਵੀ ਹਾਈਕੋਰਟ ਦੇ ਫੈਸਲੇ ‘ਤੇ ਮੋਹਰ ਲਗਾ ਦਿੱਤੀ ਸੀ। ਹਾਈਕੋਰਟ ਨੇ ਕਿਹਾ ਕਿ ਵਿਸਥਾਰਿਤ ਜਿਰ੍ਹਾ ਤੋਂ ਬਾਅਦ ਇਹ ਤੈਅ ਕੀਤਾ ਜਾ ਚੁੱਕਾ ਹੈ ਕਿ ਸਰਕਾਰ ਮਾਮਲੇ ਵਿਚ ਲੰਬਿਤ ਐਫਆਈਆਰ ਦੀ ਜਾਂਚ ਸੀਬੀਆਈ ਕੋਲੋਂ ਵਾਪਸ ਲੈ ਸਕਦੀ ਹੈ।
ਇਕ ਮਾਮਲੇ ‘ਚ ਦੋ ਏਜੰਸੀਆਂ ਦੀ ਜਾਂਚ ‘ਤੇ ਸਵਾਲ : ਆਰੋਪੀ ਸੁਖਜਿੰਦਰ ਉਰਫ ਸਨੀ ਨੇ ਪਟੀਸ਼ਨ ਦਾਇਰ ਕਰਕੇ ਇਕ ਹੀ ਮਾਮਲੇ ਵਿਚ ਦੋ ਇਨਵੈਸਟੀਗੇਸ਼ਨ ਏਜੰਸੀਆਂ ਦੀ ਜਾਂਚ ‘ਤੇ ਸਵਾਲ ਚੁੱਕੇ ਸਨ। ਪਟੀਸ਼ਨ ਵਿਚ ਕਿਹਾ ਗਿਆ ਕਿ ਸੀਬੀਆਈ ਨੇ ਉਨ੍ਹਾਂ ਦੇ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ, ਜਿਸ ਵਿਚ ਉਨ੍ਹਾਂ ਨੂੰ ਜ਼ਮਾਨਤ ਮਿਲੀ, ਹੁਣ ਐਸਆਈਟੀ ਨੇ ਉਸਦੇ ਖਿਲਾਫ ਕੇਸ ਦਰਜ ਕਰਕੇ ਚਲਾਨ ਪੇਸ਼ ਕਰ ਦਿੱਤਾ ਹੈ। ਅਜਿਹੇ ਵਿਚ ਇਕ ਹੀ ਜਾਂਚ ਏਜੰਸੀ ਮਾਮਲੇ ਦੀ ਜਾਂਚ ਕਰੇ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼
ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …