ਨਵੀਂ ਦਿੱਲੀ : ਭਾਰਤ ਤੇ ਪਾਕਿ ਦੇ ਰਿਸ਼ਤਿਆਂ ਵਿਚ ਉਸ ਸਮੇਂ ਨਿਘਾਰ ਆ ਗਿਆ ਜਦੋਂ ਭਾਰਤ ਨੇ ਇਸਲਾਮਾਬਾਦ ਸਥਿਤ ਆਪਣੇ ਹਾਈ ਕਮਿਸ਼ਨ ਵਿੱਚ ਤਾਇਨਾਤ ਡਿਪਲੋਮੈਟਾਂ ਅਤੇ ਅਧਿਕਾਰੀਆਂ ਨੂੰ ਇਸ ਅਕਾਦਮਿਕ ਸੈਸ਼ਨ ਤੋਂ ਆਪਣੇ ਬੱਚਿਆਂ ਦੀ ਸਿੱਖਿਆ ਦਾ ਪ੍ਰਬੰਧ ਪਾਕਿਸਤਾਨ ਤੋਂ ਬਾਹਰ ਕਰਨ ਲਈ ਕਿਹਾ ਹੈ।
ਜਾਣਕਾਰੀ ਅਨੁਸਾਰ ਭਾਰਤ ਨੇ ਪਾਕਿਸਤਾਨ ਦਾ ਦਰਜਾ ਘਟਾ ਕੇ ਤਕਰੀਬਨ ‘ਸਕੂਲ ਨਾ ਭੇਜੇ ਜਾਣ ਵਾਲੇ ਸਟੇਸ਼ਨ’ ਦਾ ਕਰ ਦਿੱਤਾ ਹੈ। ਇਸਲਾਮਾਬਾਦ ਦੇ ਇੰਟਰਨੈਸ਼ਨਲ ਸਕੂਲ ਵਿਚ ਇਸ ਸਮੇਂ ਭਾਰਤੀ ਹਾਈ ਕਮਿਸ਼ਨ ਵਿਚ ਤਾਇਨਾਤ ਅਮਲੇ ਦੇ 50 ਤੋਂ 60 ਬੱਚੇ ਪੜ੍ਹ ਰਹੇ ਹਨ।
ਭਾਰਤੀ ਹਾਈ ਕਮਿਸ਼ਨ ਦੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਇਸ ਸੈਸ਼ਨ ਤੋਂ ਆਪਣੇ ਬੱਚਿਆਂ ਦੀ ਪੜ੍ਹਾਈ ਦਾ ਪ੍ਰਬੰਧ ਅਗਲੇ ਹੁਕਮਾਂ ਤੱਕ ਪਾਕਿ ਤੋਂ ਬਾਹਰ ਕਰਨ।
Check Also
ਰੂਸ ਨੇ ਯੂਕਰੇਨ ’ਤੇ ਬੈਲਿਸਟਿਕ ਮਿਜ਼ਾਈਲ ਦਾਗ ਕੇ ਕੀਤੀ ਟੈਸਟਿੰਗ
ਪੂਤਿਨ ਦੀ ਧਮਕੀ : ਯੂਕਰੇਨ ਦੀ ਮੱਦਦ ਕਰਨ ਵਾਲਿਆਂ ’ਤੇ ਕਰਾਂਗੇ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ …