ਤਿੰਨ ਖੇਤੀ ਬਿੱਲਾਂ ਨੂੰ ਦੱਸਿਆ ਕਿਸਾਨ ਵਿਰੋਧੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਪਹੁੰਚ ਰਹੇ ਕਿਸਾਨਾਂ ਦੇ ਹੱਕ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰਵਾਲ ਵੀ ਆ ਗਏ ਹਨ। ਉਨ੍ਹਾਂ ਨੇ ਕਿਸਾਨਾਂ ਦੇ ਹੱਕ ਵਿਚ ਟਵੀਟ ਕੀਤਾ ਅਤੇ ਲਿਖਿਆ, ”ਕੇਂਦਰ ਸਰਕਾਰ ਦੇ ਤਿੰਨ ਖੇਤੀ ਬਿੱਲ ਕਿਸਾਨ ਵਿਰੋਧੀ ਹਨ। ਇਹ ਬਿੱਲ ਵਾਪਸ ਲੈਣ ਦੀ ਬਜਾਏ ਕਿਸਾਨਾਂ ਨੂੰ ਸ਼ਾਂਤੀਪੂਰਵਕ ਪ੍ਰਦਰਸ਼ਨ ਕਰਨ ਤੋਂ ਰੋਕਿਆ ਜਾ ਰਿਹਾ ਹੈ, ਉਨ੍ਹਾਂ ‘ਤੇ ਪਾਣੀ ਦੀਆਂ ਬੁਛਾੜਾਂ ਕੀਤੀਆਂ ਜਾ ਰਹੀਆਂ ਹਨ। ਕੇਜਰੀਵਾਲ ਨੇ ਕਿਹਾ ਕਿ ਸ਼ਾਂਤੀਪੂਰਨ ਪ੍ਰਦਰਸ਼ਨ ਕਿਸਾਨਾਂ ਦਾ ਸੰਵਿਧਾਨਿਕ ਅਧਿਕਾਰ ਹੈ। ਉਨ੍ਹਾਂ ਕਿਸਾਨਾਂ ‘ਤੇ ਹਰਿਆਣਾ ਪੁਲਿਸ ਵਲੋਂ ਕੀਤੇ ਤਸ਼ੱਦਦ ਦੀ ਨਿੰਦਾ ਵੀ ਕੀਤੀ।
Check Also
ਗਿਆਨੀ ਰਘਬੀਰ ਸਿੰਘ ਨਾਲ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਕੀਤੀ ਮੁਲਾਕਾਤ
ਪ੍ਰਕਾਸ਼ ਸਿੰਘ ਬਾਦਲ ਤੋਂ ਫਖਰ ਏ ਕੌਮ ਸਨਮਾਨ ਵਾਪਸ ਲੈਣ ਦੀ ਕੀਤੀ ਮੰਗ ਅੰਮਿ੍ਰਤਸਰ/ਬਿਊਰੋ ਨਿਊਜ਼ …