18.2 C
Toronto
Thursday, September 10, 2026
spot_img
Homeਪੰਜਾਬਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ...

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿ ਲਈ ਰਵਾਨਾ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿ ਲਈ ਰਵਾਨਾ
Image Courtesy :jagbani(punjabkesari)

325 ਸਿੱਖ ਸ਼ਰਧਾਲੂਆਂ ਨੂੰ ਹੀ ਮਿਲਿਆ ਵੀਜ਼ਾ
ਅੰਮ੍ਰਿਤਸਰ/ਬਿਊਰੋ ਨਿਊਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਪ੍ਰੋਗਰਾਮਾਂ ਵਿਚ ਹਿੱਸਾ ਲੈਣ ਲਈ ਸਿੱਖ ਸ਼ਰਧਾਲੂਆਂ ਦਾ ਜੱਥਾ ਨਨਕਾਣਾ ਸਾਹਿਬ, ਪਾਕਿਸਤਾਨ ਲਈ ਅੰਮ੍ਰਿਤਸਰ ਤੋ ਰਵਾਨਾ ਹੋਇਆ। ਗੋਬਿੰਦ ਸਿੰਘ ਲੌਂਗੋਵਾਲ ਨੇ ਜਥੇ ਦੀ ਅਗਵਾਈ ਕਰ ਰਹੇ ਅਮਰਜੀਤ ਸਿੰਘ ਭਲਾਈਪੁਰ, ਗੁਰਮੀਤ ਸਿੰਘ ਤੇ ਹਰਪਾਲ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਜਥੇ ਵਿਚ 325 ਸਿੱਖ ਸ਼ਰਧਾਲੂ ਸ਼ਾਮਲ ਹਨ ਅਤੇ ਇਹ ਸਿਰਫ ਪੰਜ ਦਿਨਾਂ ਲਈ ਪਾਕਿਸਤਾਨ ਗਿਆ ਹੈ। ਪ੍ਰਕਾਸ਼ ਪੁਰਬ ਦੇ ਸਮਾਗਮਾਂ ਵਿਚ ਸ਼ਾਮਲ ਹੋਣ ਤੋਂ ਬਾਅਦ ਇਹ ਜਥਾ 1 ਦਸੰਬਰ ਨੂੰ ਭਾਰਤ ਵਾਪਸ ਪਰਤ ਆਵੇਗਾ। ਜਥੇ ਵਿਚ ਸ਼ਾਮਲ ਸ਼ਰਧਾਲੂਆਂ ਦਾ ਕਹਿਣਾ ਸੀ ਕਿ ਇਹ ਵੀਜ਼ਾ ਘੱਟੋ-ਘੱਟ 15 ਦਿਨਾਂ ਦਾ ਹੋਣਾ ਚਾਹੀਦਾ ਸੀ ਤਾਂ ਜੋ ਨਨਕਾਣਾ ਸਾਹਿਬ ਦੇ ਨਾਲ-ਨਾਲ ਹੋਰ ਗੁਰਧਾਮਾਂ ਦੇ ਦਰਸ਼ਨ ਵੀ ਕੀਤੇ ਜਾ ਸਕਣ।

RELATED ARTICLES
POPULAR POSTS