![](https://parvasinewspaper.com/wp-content/uploads/2020/11/gdd-10-300x214.jpg)
ਰਾਹੁਲ ਗਾਂਧੀ ਨੇ ਕਿਹਾ – ਮੋਦੀ ਸਰਕਾਰ ਨੂੰ ਵਾਪਸ ਲੈਣੇ ਪੈਣਗੇ ਕਾਲੇ ਖੇਤੀ ਕਾਨੂੰਨ
ਨਵੀਂ ਦਿੱਲੀ/ਬਿਊਰੋ ਨਿਊਜ਼
ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨਾਂ ਵਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਨੂੰ ਲੈ ਕੇ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਇਕ ਵਾਰ ਫਿਰ ਕੇਂਦਰ ਦੀ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਣੀਆਂ ਹੀ ਪੈਣਗੀਆਂ ਅਤੇ ਕਾਲੇ ਖੇਤੀ ਕਾਨੂੰਨ ਵਾਪਸ ਲੈਣੇ ਪੈਣਗੇ। ਉਨ੍ਹਾਂ ਟਵੀਟ ਕੀਤਾ ਅਤੇ ਲਿਖਿਆ ਕਿ ਪ੍ਰਧਾਨ ਮੰਤਰੀ ਨੂੰ ਯਾਦ ਰੱਖਣਾ ਚਾਹੀਦਾ ਸੀ ਕਿ ਜਦੋਂ-ਜਦੋਂ ਹੰਕਾਰ ਸੱਚਾਈ ਨਾਲ ਟਕਰਾਉਂਦਾ ਹੈ ਤਾਂ ਹਾਰਦਾ ਹੈ। ਸੱਚਾਈ ਦੀ ਲੜਾਈ ਲੜ ਰਹੇ ਕਿਸਾਨਾਂ ਨੂੰ ਦੁਨੀਆ ਦੀ ਕੋਈ ਸਰਕਾਰ ਨਹੀਂ ਰੋਕ ਸਕਦੀ। ਮੋਦੀ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਣੀਆਂ ਪੈਣਗੀਆਂ ਅਤੇ ਕਾਲੇ ਖੇਤੀ ਕਾਨੂੰਨ ਵਾਪਸ ਲੈਣੇ ਹੀ ਪੈਣਗੇ।