Breaking News
Home / ਪੰਜਾਬ / ਸ਼ੰਭੂ ਬਾਰਡਰ ‘ਤੇ ਹਰਿਆਣਾ ਪੁਲਿਸ ਅਤੇ ਕਿਸਾਨਾਂ ‘ਚ ਹੋਇਆ ਟਕਰਾਅ

ਸ਼ੰਭੂ ਬਾਰਡਰ ‘ਤੇ ਹਰਿਆਣਾ ਪੁਲਿਸ ਅਤੇ ਕਿਸਾਨਾਂ ‘ਚ ਹੋਇਆ ਟਕਰਾਅ

ਪੁਲਿਸ ਨੇ ਅੱਜ ਵੀ ਕਿਸਾਨਾਂ ‘ਤੇ ਛੱਡੇ ਅੱਥਰੂ ਗੈਸ ਦੇ ਗੋਲੇ
ਰਾਜਪੁਰਾ/ਬਿਊਰੋ ਨਿਊਜ਼
ਰਾਜਪੁਰਾ-ਅੰਬਾਲਾ ਮਾਰਗ ‘ਤੇ ਸ਼ੰਭੂ ਬਾਰਡਰ ‘ਤੇ ਇਕੱਠੇ ਹੋਏ ਕਿਸਾਨਾਂ ‘ਤੇ ਹਰਿਆਣਾ ਪੁਲਿਸ ਵਲੋਂ ਅੱਜ ਵੀ ਅੱਥਰੂ ਗੈਸ ਦੇ ਗੋਲੇ ਛੱਡੇ ਅਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ। ਇਸ ਮੌਕੇ ਕਿਸਾਨਾਂ ਤੇ ਹਰਿਆਣਾ ਪੁਲਿਸ ਵਿਚਕਾਰ ਅੱਜ ਮੁੜ ਟਕਰਾਅ ਪੈਦਾ ਹੋ ਗਿਆ ਸੀ। ਬਾਅਦ ਵਿਚ ਕਿਸਾਨਾਂ ਨੇ ਬੈਰੀਕੇਡ ਤੇ ਹੋਰ ਰੋਕਾਂ ਹਟਾ ਦਿੱਤੀਆਂ ਤੇ ਹਰਿਆਣਾ ਦੀ ਹੱਦ ਵਿਚ ਦਾਖਲ ਹੋ ਗਏ ਸਨ। ਧਿਆਨ ਰਹੇ ਕਿ ਲੰਘੇ ਕੱਲ੍ਹ ਵੀ ਸ਼ੰਭੂ ਬਾਰਡਰ ‘ਤੇ ਲੰਘੇ ਕੱਲ੍ਹ ਕਿਸਾਨਾਂ ‘ਤੇ ਹਰਿਆਣਾ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ ਸਨ ਅਤੇ ਪਾਣੀ ਦੀਆਂ ਬੁਛਾਰਾਂ ਮਾਰੀਆਂ ਸਨ। ਕਿਸਾਨਾਂ ਨੇ ਪੁਲਿਸ ਵਲੋਂ ਲਗਾਈਆਂ ਰੋਕਾਂ ਚੁੱਕ ਕੇ ਘੱਗਰ ਦਰਿਆ ਵਿਚ ਸੁੱਟ ਦਿੱਤੀਆਂ ਸਨ। ਇਸੇ ਤਰ੍ਹਾਂ ਖਨੌਰੀ ਬਾਰਡਰ ‘ਤੇ ਵੀ ਕਿਸਾਨ ਹਰਿਆਣਾ ਪੁਲਿਸ ਵਲੋਂ ਲਗਾਈਆਂ ਰੋਕਾਂ ਨੂੰ ਹਟਾ ਕੇ ਆਪਣੀ ਮੰਜ਼ਿਲ ਵੱਲ ਨੂੰ ਵਧਦੇ ਗਏ।

Check Also

ਪੰਜਾਬ, ਚੰਡੀਗੜ੍ਹ ਤੇ ਹਿਮਾਚਲ ’ਚ ਨਾਮਜ਼ਦਗੀਆਂ ਭਰਨ ਦਾ ਕੰਮ ਹੋਇਆ ਮੁਕੰਮਲ

ਲੋਕ ਸਭਾ ਚੋਣਾਂ ਦੇ 7ਵੇਂ ਗੇੜ ਦੌਰਾਨ 1 ਜੂਨ ਨੂੰ ਪੈਣੀਆਂ ਹਨ ਵੋਟਾਂ ਚੰਡੀਗੜ੍ਹ/ਬਿਊਰੋ ਨਿਊਜ਼ …