ਦਿੱਲੀ ਪੁਲਿਸ ਨੇ ਕਿਸਾਨਾਂ ਨੂੰ ਬੁਰਾੜੀ ਦੀ ਗਰਾਊਂਡ ‘ਚ ਰੈਲੀ ਕਰਨ ਦੀ ਦਿੱਤੀ ਇਜ਼ਾਜਤ
ਹਰਿਆਣਾ ਦੀਆਂ ਸਾਰੀਆਂ ਰੋਕਾਂ ਤੋੜ ਕੇ ਦਿੱਲੀ ਪੁੱਜੇ ਕਿਸਾਨ
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਕਾਲੇ ਖੇਤੀ ਕਾਨੂੰਨਾਂ ਖਿਲਾਫ ਕਿਸਾਨੀ ਸੰਘਰਸ਼ ਸਿਖਰਾਂ ‘ਤੇ ਪਹੁੰਚ ਚੁੱਕਾ ਹੈ। ਹਰਿਆਣਾ ਸਰਕਾਰ ਵਲੋਂ ਸਾਰੀਆਂ ਰੋਕਾਂ ਤੋੜ ਕੇ ਪੰਜਾਬ ਦੇ ਕਿਸਾਨ ਦਿੱਲੀ ਪਹੁੰਚ ਗਏ ਹਨ। ਇਸਦੇ ਚੱਲਦਿਆਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੀ ਕਿਸਾਨੀ ਸੰਘਰਸ਼ ਅੱਗੇ ਝੁਕਦੀ ਨਜ਼ਰ ਆ ਰਹੀ ਹੈ ਅਤੇ ਕਿਸਾਨਾਂ ਨੂੰ ਦਿੱਲੀ ਦਾਖਲ ਹੋਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਦਿੱਲੀ ਦੇ ਬੁਰਾੜੀ ਮੈਦਾਨ ਵਿਚ ਰੈਲੀ ਕਰਨ ਦੀ ਆਗਿਆ ਵੀ ਦਿੱਤੀ ਹੈ। ਗ੍ਰਹਿ ਮੰਤਰਾਲੇ ਵਲੋਂ ਇਹ ਵੀ ਕਿਹਾ ਗਿਆ ਕਿਸਾਨਾਂ ਦੀ ਗਿਣਤੀ ਏਨੀ ਜ਼ਿਆਦਾ ਹੈ ਕਿ ਰਾਮਲੀਲਾ ਮੈਦਾਨ ਛੋਟਾ ਹੈ। ਇਸ ਤੋਂ ਪਹਿਲਾਂ ਅੱਜ ਵੀ ਹਰਿਆਣਾ ਅਤੇ ਦਿੱਲੀ ਪੁਲਿਸ ਵਲੋਂ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ ਅਤੇ ਪਾਣੀ ਦੀਆਂ ਬੁਛਾਰਾਂ ਕੀਤੀਆਂ ਗਈਆਂ। ਉਧਰ ਦੂਜੇ ਪਾਸੇ 9 ਸਟੇਡੀਅਮਾਂ ਨੂੰ ਆਰਜ਼ੀ ਜੇਲ੍ਹਾਂ ਵਿਚ ਤਬਦੀਲ ਕਰਨ ਦੀ ਦਿੱਲੀ ਪੁਲਿਸ ਦੀ ਮੰਗ ਨੂੰ ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਠੁਕਰਾਅ ਦਿੱਤਾ ਹੈ।
Check Also
ਦਿੱਲੀ ਵਿਧਾਨ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ
ਪਹਿਲੀ ਲਿਸਟ ਵਿਚ 11 ਉਮੀਦਵਾਰਾਂ ਦੇ ਨਾਮ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਦਿੱਲੀ …