![](https://parvasinewspaper.com/wp-content/uploads/2020/12/jdlg3iip1j5e1obouq0nd09ig2-20201201144548.Medi_-300x168.jpeg)
ਮੁੰਬਈ/ਬਿਊਰੋ ਨਿਊਜ਼
ਬਾਲੀਵੁੱਡ ਅਦਾਕਾਰਾ ਉਰਮਿਲਾ ਮਾਤੋਂਡਕਰ ਅੱਜ ਸ਼ਿਵ ਸੈਨਾ ਵਿਚ ਸ਼ਾਮਲ ਹੋ ਗਈ। ਉਰਮਿਲਾ ਨੇ ਮੁੱਖ ਮੰਤਰੀ ਊਧਵ ਠਾਕਰੇ ਦੀ ਮੌਜੂਦਗੀ ਵਿਚ ਪਾਰਟੀ ਦੀ ਮੈਂਬਰਸ਼ਿਪ ਗ੍ਰਹਿਣ ਕੀਤੀ। ਇਸ ਤੋਂ ਪਹਿਲਾਂ ਉਹ ਕਾਂਗਰਸ ਪਾਰਟੀ ਦੀ ਆਗੂ ਰਹੀ ਅਤੇ ਉਨ੍ਹਾਂ ਕਾਂਗਰਸ ਦੀ ਟਿਕਟ ‘ਤੇ 2019 ਵਿਚ ਲੋਕ ਸਭਾ ਦੀ ਚੋਣ ਵੀ ਲੜੀ ਸੀ ਤੇ ਹਾਰ ਹੀ ਨਸੀਬ ਹੋਈ ਸੀ। ਉਰਮਿਲਾ ਨੇ ਪਿਛਲੇ ਦਿਨੀਂ ਕੰਗਣਾ ਰਾਣੌਤ ਵਲੋਂ ਮੁੰਬਈ ਦੀ ਤੁਲਨਾ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਨਾਲ ਕਰਨ ਦੀ ਆਲੋਚਨਾ ਵੀ ਕੀਤੀ ਸੀ।