22.4 C
Toronto
Wednesday, August 19, 2026
spot_img
Homeਪੰਜਾਬਪੰਜਾਬ 'ਚ ਮਿਊਂਸੀਪਲ ਚੋਣਾਂ ਲਈ ਤਿਆਰੀਆਂ ਸ਼ੁਰੂ

ਪੰਜਾਬ ‘ਚ ਮਿਊਂਸੀਪਲ ਚੋਣਾਂ ਲਈ ਤਿਆਰੀਆਂ ਸ਼ੁਰੂ

ਪੰਜਾਬ ‘ਚ ਮਿਊਂਸੀਪਲ ਚੋਣਾਂ ਲਈ ਤਿਆਰੀਆਂ ਸ਼ੁਰੂ
Image Courtesy :jagbani(punjabkesari)

ਰਾਜ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸੋਧ ਸਬੰਧੀ ਪ੍ਰੋਗਰਾਮ ਜਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਅੱਜ ਪੱਤਰ ਜਾਰੀ ਕਰਕੇ ਸੂਬੇ ਦੀਆਂ ਮਿਊਂਸੀਪਲ ਕਾਰਪੋਰੇਸ਼ਨ, ਮਿਊਂਸੀਪਲ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੇ ਮੱਦੇਨਜ਼ਰ ਵੋਟਰ ਸੂਚੀਆਂ ਦੀ ਸੋਧ ਸਬੰਧੀ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਚੋਣ ਕਮਿਸ਼ਨਰ ਜਗਪਾਲ ਸਿੰਘ ਸੰਧੂ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਨੇੜ ਭਵਿੱਖ ਵਿੱਚ ਸੂਬੇ ਦੇ 9 ਨਗਰ ਨਿਗਮਾਂ, 109 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਲਈ ਚੋਣ ਕਰਵਾਈ ਜਾ ਰਹੀ ਹੈ। ਇਸ ਦੇ ਮੱਦੇਨਜ਼ਰ 1 ਜਨਵਰੀ, 2021 ਨੂੰ ਕੁਆਲੀਫਾਇੰਗ ਮਿਤੀ ਮੰਨਦੇ ਹੋਏ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਾਰੀ ਪ੍ਰੋਗਰਾਮ ਅਨੁਸਾਰ ਵੋਟਰ ਸੂਚੀਆਂ 9 ਦਸੰਬਰ 2020 ਤੱਕ ਤਿਆਰ ਕੀਤੀਆਂ ਜਾਣਗੀਆਂ।

RELATED ARTICLES
POPULAR POSTS