ਐਂਬੂਲੈਂਸ, ਮੈਡੀਸਨ ਤੇ ਜ਼ਰੂਰੀ ਵਸਤਾਂ ਦੀ ਸਪਲਾਈ ਲਈ ਆਵਾਜਾਈ ਰਹੇਗੀ ਜਾਰੀ
ਚੰਡੀਗਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਇਕ ਦਸੰਬਰ ਯਾਨੀ ਅੱਜ ਤੋਂ ਰਾਤ ਦਾ ਕਰਫਿਊ ਲੱਗਣਾ ਸ਼ੁਰੂ ਹੋ ਜਾਵੇਗਾ। ਇਹ ਕਰਫਿਊ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਜਾਰੀ ਰਹੇਗਾ। ਪੰਜਾਬ ਸਰਕਾਰ ਨੇ ਇਹ ਫੈਸਲਾ ਕਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਲਿਆ ਹੈ। ਜ਼ਿਕਰਯੋਗ ਹੈ ਕਿ ਹੋਟਲ, ਰੈਸਟੋਰੈਂਟ ਅਤੇ ਮੈਰਿਜ ਪੈਲੇਸ ਰਾਤੀਂ 9.30 ਵਜੇ ਤੱਕ ਬੰਦ ਕਰਨੇ ਪੈਣਗੇ ਅਤੇ ਰਾਤ ਸਮੇਂ ਬੱਸ ਸੇਵਾ ਵੀ ਬੰਦ ਰਹੇਗੀ। ਇਸੇ ਦੌਰਾਨ ਐਮਰਜੈਂਸੀ ਸੇਵਾਵਾਂ ਵਿਚ ਰਾਹਤ ਦਿੱਤੀ ਗਈ ਹੈ। ਐਂਬੂਲੈਂਸ, ਮੈਡੀਸਨ ਸਪਲਾਈ, ਸਬਜ਼ੀ ਦੀ ਸਪਲਾਈ, ਸੀਜ਼ਨ ਦੀ ਫ਼ਸਲ ਦੀ ਸਪਲਾਈ, ਦੁੱਧ ਤੇ ਬੇਕਰੀ ਉਤਪਾਦਾਂ ਦੀ ਸਪਲਾਈ ਤੋਂ ਇਲਾਵਾ ਜ਼ਰੂਰੀ ਵਸਤਾਂ ਲਈ ਆਵਾਜਾਈ ਵਿਚ ਰਾਹਤ ਰਹੇਗੀ। ਕੈਪਟਨ ਸਰਕਾਰ ਵਲੋਂ ਇਹ ਵੀ ਕਿਹਾ ਗਿਆ ਹੈ ਕਿ 15 ਦਸੰਬਰ ਤੋਂ ਬਾਅਦ ਫਿਰ ਮੀਟਿੰਗ ਕੀਤੀ ਜਾਵੇਗੀ ਅਤੇ ਕਰਫਿਊ ਨੂੰ ਵਧਾਉਣ ਜਾਂ ਘਟਾਉਣ ਬਾਰੇ ਫੈਸਲਾ ਲਿਆ ਜਾਵੇਗਾ।
Check Also
ਜ਼ਿਮਨੀ ਚੋਣਾਂ ਜਿੱਤਣ ਮਗਰੋਂ ‘ਆਪ’ ਨੇ ਪਟਿਆਲਾ ਤੋਂ ਸ਼ੁਰੂ ਕੀਤੀ ਧੰਨਵਾਦ ਯਾਤਰਾ
ਪਾਰਟੀ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ’ਚ ਅੰਮਿ੍ਰਤਸਰ ਪਹੁੰਚ ਕੇ ਸੰਪੰਨ ਹੋਵੇਗੀ ਧੰਨਵਾਦ ਯਾਤਰਾ ਪਟਿਆਲਾ/ਬਿਊਰੋ …