-1 C
Toronto
Thursday, March 12, 2026
spot_img
Homeਪੰਜਾਬਅਮਰਜੀਤ ਸੰਦੋਆ ਮੁੜ ਆਮ ਆਦਮੀ ਪਾਰਟੀ 'ਚ ਸ਼ਾਮਲ

ਅਮਰਜੀਤ ਸੰਦੋਆ ਮੁੜ ਆਮ ਆਦਮੀ ਪਾਰਟੀ ‘ਚ ਸ਼ਾਮਲ

Image Courtesy :jagbani(punjabkesari)

ਕਿਹਾ – ਪਾਰਟੀ ਦਾ ਵਲੰਟੀਅਰ ਬਣ ਕੇ ਇਲਾਕੇ ਦੀ ਕਰਾਂਗਾ ਸੇਵਾ
ਰੂਪਨਗਰ/ਬਿਊਰੋ ਨਿਊਜ਼
ਹਲਕਾ ਰੂਪਨਗਰ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਪਿਛਲੇ ਸਾਲ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਦਾ ਹੱਥ ਫੜ ਲਿਆ ਸੀ। ਹੁਣ ਸੰਦੋਆ ਨੇ ਅੱਜ ਫਿਰ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕਰ ਲਈ । ਸੰਦੋਆ ਕਿਸਾਨ ਅੰਦੋਲਨ ਦੌਰਾਨ ਦਿੱਲੀ ਗਏ ਸਨ ਅਤੇ ਉਥੇ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਸੰਦੋਆ 2017 ਵਿੱਚ ਰੂਪਨਗਰ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਵਿਧਾਇਕ ਚੁਣੇ ਗਏ ਸਨ ਅਤੇ ਪਿਛਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋਏ ਸਨ। ਸੰਦੋਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਵਿਚ ਜਾਣਾ ਉਨ੍ਹਾਂ ਦੀ ਵੱਡੀ ਭੁੱਲ ਸੀ, ਹੁਣ ਉਨ੍ਹਾਂ ਨੂੰ ਗਲਤੀ ਦਾ ਅਹਿਸਾਸ ਹੋ ਗਿਆ ਹੈ। ਸੰਦੋਆ ਨੇ ਕਿਹਾ ਕਿ ਉਹ ਇਕ ਆਮ ਵਲੰਟੀਅਰ ਬਣ ਕੇ ਪਾਰਟੀ ਅਤੇ ਲੋਕਾਂ ਦੀ ਸੇਵਾ ਕਰਨਗੇ।

RELATED ARTICLES
POPULAR POSTS