ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਕੀਤੀ ਸ਼ੁਰੂ
ਅੰਮ੍ਰਿਤਸਰ/ਬਿਊਰੋ ਨਿਊਜ਼
ਅੰਮ੍ਰਿਤਸਰ ਵਿਚ ਪੈਂਦੇ ਥਾਣਾ ਮੱਤੇਵਾਲ ਦੇ ਪਿੰਡ ਭੋਏਵਾਲ ਨੇੜੇ ਸੜਕ ਉੱਪਰ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਗੁਟਕਾ ਸਾਹਿਬ ਦੀ ਬੇਅਦਬੀ ਕਰਦਿਆਂ ਗੁਰਬਾਣੀ ਦੇ ਅੰਗਾਂ ਨੂੰ ਪਾੜ ਕੇ ਸੜਕ ਉੱਪਰ ਖਿਲਾਰ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰਿਟਾਇਰ ਸੂਬੇਦਾਰ ਇਕਬਾਲ ਸਿੰਘ ਨੇ ਦੱਸਿਆ ਕਿ ਜਦ ਉਹ ਸਵੇਰੇ ਕਰੀਬ 7 ਵਜੇ ਸੈਰ ਕਰਨ ਜਾ ਰਹੇ ਸਨ ਤਾਂ ਰਸਤੇ ਵਿਚ ਉਨ੍ਹਾਂ ਨੂੰ ਗੁਟਕਾ ਸਾਹਿਬ ਦੇ ਕੁਝ ਅੰਗ ਪਾਟੇ ਹੋਏ ਸੜਕ ‘ਤੇ ਡਿੱਗੇ ਦਿਖਾਈ ਦਿੱਤੇ। ਉਨ੍ਹਾਂ ਤੁਰੰਤ ਇਨ੍ਹਾਂ ਅੰਗਾਂ ਨੂੰ ਇਕੱਤਰ ਕੀਤਾ ਅਤੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਨੂੰ ਇਸ ਸਬੰਧੀ ਦੱਸਿਆ। ਇਸ ਸਬੰਧੀ ਮੌਕੇ ‘ਤੇ ਪਹੁੰਚੇ ਥਾਣਾ ਮੁਖੀ ਲਵਪ੍ਰੀਤ ਸਿੰਘ ਵੱਲੋਂ ਕਾਰਵਾਈ ਕਰਦੇ ਹੋਏ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ। ਐਸਜੀਪੀਸੀ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਵੱਲੋਂ ਇਸ ਘਟਨਾ ਦੀ ਪੁਰਜ਼ੋਰ ਨਿੰਦਾ ਕਰਦਿਆਂ ਕਿਹਾ ਕਿ ਦੋਸ਼ੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ।
Check Also
ਸੁਨੀਲ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ’ਤੇ ਸਾਧਿਆ ਨਿਸ਼ਾਨਾ
ਕਿਹਾ : ਕੁਝ ਲੋਕਾਂ ਦਾ ਧੰਦਾ ਹੈ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕਰਨਾ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸੀ ਆਗੂ ਰਾਜਾ ਵੜਿੰਗ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਜੀਵਨ ਗੁਪਤਾ ਹੱਕ ਵਿਚ ਚੋਣ ਪ੍ਰਚਾਰ ਕਰਨ ਪਹੁੰਚੇ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਆਲੋਚਨਾ ਕੀਤੀ ਹੈ। ਜਾਖੜ ਨੇ ਰਾਜਾ ਵੜਿੰਗ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਕੁਝ ਲੋਕਾਂ ਦਾ ਧੰਦਾ ਬਣ ਚੁੱਕਾ ਹੈ ਕਿ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕੀਤਾ ਜਾਵੇ। ਜਾਖੜ ਨੇ ਕਿਹਾ ਕਿ ਇਹ ਨੇਤਾ ਸ਼ਰਾਬ ਅਤੇ ਨਸ਼ੇ ਵਾਲਿਆਂ ਕੋਲੋਂ ਵੀ ਚੰਦਾ ਲੈਂਦੇ ਹਨ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਅਤੇ ਹਰਿਆਣਾ ਦੇ ਚੀਫ ਜਸਟਿਸ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਪੱਤਰ ਲਿਖਾਂਗਾ ਕਿ ਚੀਫ ਜਸਟਿਸ ਸਣੇ ਦੇਸ਼ ਦੀ ਕਿਸੇ ਵੀ ਏਜੰਸੀ ਦੇ ਅਧਿਕਾਰੀਆਂ ਦੀ ਨਿਗਰਾਨੀ ਵਿਚ ਸਾਰੇ ਆਗੂਆਂ ਦੀ ਜਾਂਚ ਹੋਣੀ ਚਾਹੀਦੀ ਹੈ। ਜਾਖੜ ਨੇ ਸਵਾਲ ਚੁੱਕਿਆ ਕਿ ਜਿਹੜੇ ਆਗੂ ਛੋਟੀਆਂ ਜਿਹੀਆਂ ਦੁਕਾਨਾਂ ਚਲਾਉਂਦੇ ਸਨ, ਉਹ ਅੱਜ ਵੱਡੀਆਂ ਵੱਡੀਆਂ ਕੋਠੀਆਂ ਕਿਸ ਤਰ੍ਹਾਂ ਬਣਾ ਰਹੇ ਹਨ।