ਅਜ਼ਾਦ ਵਿਧਾਇਕ ਸਾਂਗਵਾਨ ਨੇ ਸਰਕਾਰ ਕੋਲੋਂ ਸਮਰਥਨ ਲਿਆ ਵਾਪਸ
ਚੰਡੀਗੜ੍ਹ/ਬਿਊਰੋ ਨਿਊਜ਼
ਕਿਸਾਨ ਅੰਦੋਲਨ ਨੂੰ ਪੁਲਿਸ ਬਲ ਨਾਲ ਕੁਚਲਣ ਦੀ ਨਾਕਾਮ ਕੋਸ਼ਿਸ਼ ਕਰ ਚੁੱਕੇ ਮੋਦੀ ਭਗਤ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੋਂ ਹੁਣ ਸਹਿਯੋਗੀ ਪਾਰਟੀਆਂ ਪਿੱਛੇ ਹੋਣ ਲੱਗ ਪਈਆਂ ਹਨ। ਇਸਦੇ ਚੱਲਦਿਆਂ ਅਜ਼ਾਦ ਵਿਧਾਇਕ ਸੋਮਬੀਰ ਸਾਂਗਵਾਨ ਨੇ ਮਨੋਹਰ ਲਾਲ ਖੱਟਰ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਤੋਂ ਸਮਰਥਨ ਵਾਪਸ ਲੈ ਲਿਆ ਹੈ। ਸਾਂਗਵਾਨ ਨੇ ਕਿਹਾ ਕਿ ਕਿਸਾਨਾਂ ਖਿਲਾਫ ਹੋਏ ਅੱਤਿਆਚਾਰ ਨੂੰ ਮੁੱਖ ਰੱਖਦੇ ਹੋਏ ਉਨ੍ਹਾਂ ਨੇ ਖੱਟਰ ਸਰਕਾਰ ਤੋਂ ਸਮਰਥਨ ਵਾਪਸ ਲੈ ਲਿਆ ਹੈ। ਜ਼ਿਕਰਯੋਗ ਹੈ ਕਿ ਹਰਿਆਣਾ ਵਿਚ ਪੁਲਿਸ ਨੇ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਜਾ ਰਹੇ ਪੰਜਾਬ ਦੇ ਕਿਸਾਨਾਂ ‘ਤੇ ਪਾਣੀ ਦੀਆਂ ਬੁਛਾਰਾਂ ਮਾਰੀਆਂ ਸਨ ਅਤੇ ਅੱਥਰੂ ਦੇ ਗੋਲੇ ਵੀ ਛੱਡੇ ਸਨ। ਉਧਰ ਦੂਜੇ ਪਾਸੇ ਐਨ. ਡੀ. ਏ. ਦੀ ਭਾਈਵਾਲ ਰਾਸ਼ਟਰੀ ਲੋਕਤਾਂਤਰਿਕ ਪਾਰਟੀ ਵਲੋਂ ਵੀ ਖੇਤੀ ਕਾਨੂੰਨਾਂ ਦਾ ਵਿਰੋਧ ਕਰਦਿਆਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖੀ ਗਈ ਹੈ। ਪਾਰਟੀ ਆਗੂ ਅਤੇ ਮੈਂਬਰ ਰਾਜ ਸਭਾ ਹਨੂਮਾਨ ਬੇਨੀਵਾਲ ਨੇ ਗ੍ਰਹਿ ਮੰਤਰੀ ਨੂੰ ਚਿੱਠੀ ਲਿਖ ਕੇ ਕਿਸਾਨੀ ਮਸਲੇ ਹੱਲ ਕਰਨ ਦੀ ਗੱਲ ਕਹੀ ਹੈ।
Check Also
ਐਸਜੀਪੀਸੀ ਪ੍ਰਧਾਨ ਨੇ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਵਿਅਕਤੀ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖਤ ਨਿੰਦਾ
ਕਿਹਾ : ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਹੋ ਰਹੀ ਖਿਲਵਾੜ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …