13.2 C
Toronto
Tuesday, October 14, 2025
spot_img
Homeਭਾਰਤਸਰਕਾਰ ਤੇ ਕਿਸਾਨਾਂ ਵਿਚਾਲੇ ਪਹਿਲੇ ਗੇੜ ਦੀ ਮੀਟਿੰਗ ਰਹੀ ਬੇਸਿੱਟਾ

ਸਰਕਾਰ ਤੇ ਕਿਸਾਨਾਂ ਵਿਚਾਲੇ ਪਹਿਲੇ ਗੇੜ ਦੀ ਮੀਟਿੰਗ ਰਹੀ ਬੇਸਿੱਟਾ

ਖੇਤੀ ਕਾਨੂੰਨਾਂ ‘ਤੇ ਚਰਚਾ ਲਈ ਕਮੇਟੀ ਬਣਾਉਣ ਦਾ ਸੁਝਾਅ ਕਿਸਾਨ ਆਗੂਆਂ ਨੇ ਕੀਤਾ ਰੱਦ
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਦਾ ਵਿਰੋਧ ਸਿਖਰਾਂ ‘ਤੇ ਹੈ। ਇਸ ਨੂੰ ਲੈ ਕੇ ਅੱਜ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਦੇ ਤਿੰਨ ਮੰਤਰੀਆਂ ਵਿਚਾਲੇ ਨਵੀਂ ਦਿੱਲੀ ਵਿਚ ਮੀਟਿੰਗ ਚੱਲ ਰਹੀ ਹੈ। ਇਸੇ ਦੌਰਾਨ ਮੀਟਿੰਗ ਦੇ ਪਹਿਲੇ ਗੇੜ ਵਿਚ ਸਰਕਾਰ ਵੱਲੋਂ ਖੇਤੀ ਕਾਨੂੰਨਾਂ ‘ਤੇ ਚਰਚਾ ਲਈ ਕਮੇਟੀ ਬਣਾਉਣ ਦਾ ਆਇਆ ਸੁਝਾਅ ਕਿਸਾਨ ਜਥੇਬੰਦੀਆਂ ਨੇ ਰੱਦ ਕਰ ਦਿੱਤਾ ਅਤੇ ਕਿਹਾ ਕਿ ਇਹ ਕਮੇਟੀ ਬਣਾਉਣ ਦਾ ਸਮਾਂ ਨਹੀਂ ਹੈ। ਕਿਸਾਨ ਆਗੂ ਖੇਤੀ ਕਾਨੂੰਨ ਵਾਪਸ ਕਰਾਉਣ ਲਈ ਅੜੇ ਹੋਏ ਹਨ। ਕਿਸਾਨ ਜਥੇਬੰਦੀਆਂ ਨਾਲ ਹੋਈ ਮੀਟਿੰਗ ਵਿਚ ਰੱਖਿਆ ਮੰਤਰੀ ਰਾਜਨਾਥ ਸਿੰਘ ਸ਼ਾਮਲ ਨਹੀਂ ਹੋਏ, ਜੋ ਕਿ ਪਹਿਲਾਂ ਕਿਹਾ ਜਾ ਰਿਹਾ ਸੀ ਕਿ ਰਾਜਨਾਥ ਸਿੰਘ ਦੀ ਅਗਵਾਈ ਵਿਚ ਮੀਟਿੰਗ ਹੋਵੇਗੀ। ਕਿਸਾਨ ਜਥੇਬੰਦੀਆਂ ਦੇ 35 ਆਗੂਆਂ ਨਾਲ ਸਾਢੇ 3 ਵਜੇ ਸ਼ੁਰੂ ਹੋਈ ਮੀਟਿੰਗ ਵਿਚ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ, ਪਿਊਸ਼ ਗੋਇਲ ਤੇ ਸੋਮ ਪ੍ਰਕਾਸ਼ ਸ਼ਾਮਲ ਹੋਏ। ਮੀਟਿੰਗ ਤੋਂ ਪਹਿਲਾਂ ਖੇਤੀ ਮੰਤਰੀ ਤੋਮਰ ਨੇ ਕਿਹਾ ਸੀ ਕਿ ਅਸੀਂ ਖੇਤੀ ਮਸਲਿਆਂ ਨੂੰ ਸੁਲਝਾਉਣ ਲਈ ਚਰਚਾ ਕਰਾਂਗੇ ਅਤੇ ਪਹਿਲਾਂ ਕਿਸਾਨਾਂ ਦੀ ਗੱਲ ਹੀ ਸੁਣੀ ਜਾਵੇਗੀ। ਜ਼ਿਕਰਯੋਗ ਹੈ ਕਿ ਪੰਜਾਬ ਦੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਵਲੋਂ ਸੱਦੀ ਮੀਟਿੰਗ ਵਿਚ ਹਿੱਸਾ ਲੈਣ ਤੋਂ ਇਨਕਾਰ ਕਰ ਦਿੱਤਾ ਸੀ। ਖਬਰ ਪੜ੍ਹੇ ਜਾਣ ਤੱਕ ਕੇਂਦਰ ਸਰਕਾਰ ਦੇ ਮੰਤਰੀਆਂ ਅਤੇ ਕਿਸਾਨਾਂ ਵਿਚਾਲੇ ਮੀਟਿੰਗ ਜਾਰੀ ਸੀ।

RELATED ARTICLES
POPULAR POSTS