ਸੰਨੀ ਦਿਓਲ ਦੀ ਕਰੋਨਾ ਰਿਪੋਰਟ ਆਈ ਪਾਜ਼ੀਟਿਵ
ਲੰਡਨ/ਬਿਊਰੋ ਨਿਊਜ਼
ਇੰਗਲੈਂਡ ਤਿੰਨ ਟਰਾਇਲ ਵਿਚੋਂ ਗੁਜ਼ਰ ਚੁੱਕੀ ਕਿਸੇ ਕਰੋਨਾ ਵੈਕਸੀਨ ਨੂੰ ਮਨਜੂਰੀ ਦੇਣ ਵਾਲਾ ਦੁਨੀਆ ਦਾ ਪਹਿਲਾ ਦੇਸ਼ ਬਣ ਗਿਆ ਹੈ। ਇਸ ਨੇ ਅਮਰੀਕੀ ਫਾਰਮਾ ਕੰਪਨੀ ਫਾਈਜ਼ਰ ਅਤੇ ਜਰਮਨ ਕੰਪਨੀ ਬਾਇਓ ਐਨਟੈਕ ਦੀ ਜਾਇੰਟ ਕਰੋਨਾ ਵੈਕਸੀਨ ਨੂੰ ਅੱਜ ਮਨਜੂਰੀ ਦੇ ਦਿੱਤੀ। ਉਮੀਦ ਹੈ ਕਿ ਕ੍ਰਿਸਮਸ ਤੋਂ ਪਹਿਲਾਂ ਹੀ ਯਾਨੀ ਅਗਲੇ ਹਫਤੇ ਤੋਂ ਹੀ 8 ਲੱਖ ਡੋਜ਼ ਦੇ ਨਾਲ ਬ੍ਰਿਟੇਨ ਦੇ ਲੋਕਾਂ ਨੂੰ ਟੀਕੇ ਲੱਗਣੇ ਸ਼ੁਰੂ ਹੋ ਜਾਣਗੇ। ਇਸੇ ਦੌਰਾਨ ਫ਼ਿਲਮੀ ਅਦਾਕਾਰ ਅਤੇ ਗੁਰਦਾਸਪੁਰ ਤੋਂ ਮੈਂਬਰ ਪਾਰਲੀਮੈਂਟ ਸੰਨੀ ਦਿਓਲ ਵੀ ਕਰੋਨਾ ਵਾਇਰਸ ਦੀ ਲਪੇਟ ਵਿੱਚ ਆ ਚੁੱਕੇ ਹਨ। ਇਹ ਜਾਣਕਾਰੀ ਸੰਨੀ ਦਿਓਲ ਨੇ ਅੱਜ ਆਪਣੇ ਟਵਿੱਟਰ ਹੈਂਡਲ ‘ਤੇ ਇੱਕ ਪੋਸਟ ਰਾਹੀ ਦਿੱਤੀ ਹੈ। ਸੰਨੀ ਦਿਓਲ ਨੇ ਆਪਣੇ ਪ੍ਰਸ਼ੰਸਕਾਂ ਨੂੰ ਵੀ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ।
Check Also
ਰੂਸ ਨੇ ਯੂਕਰੇਨ ’ਤੇ ਬੈਲਿਸਟਿਕ ਮਿਜ਼ਾਈਲ ਦਾਗ ਕੇ ਕੀਤੀ ਟੈਸਟਿੰਗ
ਪੂਤਿਨ ਦੀ ਧਮਕੀ : ਯੂਕਰੇਨ ਦੀ ਮੱਦਦ ਕਰਨ ਵਾਲਿਆਂ ’ਤੇ ਕਰਾਂਗੇ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ …