
ਕੇਜਰੀਵਾਲ ਬੋਲੇ – ਕੈਪਟਨ ਅਮਰਿੰਦਰ ਕੋਲ ਖੇਤੀ ਕਾਨੂੰਨਾਂ ਨੂੰ ਰੋਕਣ ਲਈ ਸਨ ਬਹੁਤ ਮੌਕੇ
ਨਵੀਂ ਦਿੱਲੀ/ਬਿਊਰੋ ਨਿਊਜ਼
ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵਲੋਂ ਕੀਤੇ ਜਾ ਰਹੇ ਸੰਘਰਸ਼ ਦੌਰਾਨ ਕਾਂਗਰਸ ਦੇ ਸੀਨੀਅਰ ਆਗੂ ਰਣਦੀਪ ਸਿੰਘ ਸੂਰਜੇਵਾਲਾ ਨੇ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਸੂਰਜੇਵਾਲਾ ਨੇ ਟਵੀਟ ਕਰਕੇ ਕਿਹਾ ਕਿ ਮੋਦੀ ਸਰਕਾਰ ਰਾਜਨੀਤਕ ਤੌਰ ‘ਤੇ ਬੇਈਮਾਨ ਹੈ ਅਤੇ ਕਿਸਾਨਾਂ ਦੀ ਪਿੱਠ ਵਿਚ ਛੁਰਾ ਮਾਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਰਤ ਵਿਚ ਭਾਜਪਾ ਸਰਕਾਰ ਨਹੀਂ ਸਗੋਂ ਕੰਪਨੀ ਰਾਜ ਹੈ ਅਤੇ ਸੰਘਰਸ਼ ਹੀ ਇਸਦਾ ਇਲਾਜ ਹੈ। ਇਸੇ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਖੇਤੀ ਕਾਨੂੰਨਾਂ ਨੂੰ ਰੋਕਣ ਲਈ ਕਈ ਮੌਕੇ ਸਨ ਪਰ ਉਨ੍ਹਾਂ ਨੇ ਅਜਿਹਾ ਨਹੀਂ ਕੀਤਾ।