![](https://parvasinewspaper.com/wp-content/uploads/2020/12/7-1-300x214.jpg)
ਆਜ਼ਾਦ ਵਿਧਾਇਕ ਸਾਂਗਵਾਨ ਨੇ ਖੱਟਰ ਸਰਕਾਰ ਤੋਂ ਵਾਪਸ ਲਿਆ ਸਮਰਥਨ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਕਾਲੇ ਖੇਤੀ ਕਾਨੂੰਨਾਂ ਦਾ ਵਿਰੋਧ ਪੰਜਾਬ ਤੇ ਹਰਿਆਣਾ ਤੋਂ ਇਲਾਵਾ ਹੋਰ ਸੂਬਿਆਂ ਵਿਚ ਵੀ ਦੇਖਣ ਨੂੰ ਮਿਲ ਰਿਹਾ ਹੈ। ਇਸ ਦੇ ਚੱਲਦਿਆਂ ਹਰਿਆਣਾ ਦੇ ਜੀਂਦ ਜ਼ਿਲ੍ਹੇ ਵਿਚ 40 ਖਾਪਾਂ ਦੀ ਮਹਾਂ ਪੰਚਾਇਤ ਹੋਈ। ਇਸ ਮਹਾਂ ਪੰਚਾਇਤ ਵਿਚ ਕਈ ਅਹਿਮ ਫ਼ੈਸਲੇ ਲਏ ਗਏ। ਜਿਸ ਵਿਚ ਖ਼ਾਸਕਰ ਹਰਿਆਣਾ ਦੀ ਖੱਟਰ ਸਰਕਾਰ ਨੂੰ ਡੇਗਣ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਹਰਿਆਣਾ ‘ਚ ਭਾਜਪਾ ਦੀ ਸਰਕਾਰ ਦੇ ਕੋਲ ਪੂਰਨ ਬਹੁਮਤ ਨਹੀਂ ਹੈ। ਜੇ.ਜੇ.ਪੀ. ਤੇ ਆਜ਼ਾਦ ਵਿਧਾਇਕਾਂ ਦੇ ਸਮਰਥਨ ਨਾਲ ਖੱਟਰ ਸਰਕਾਰ ਚੱਲ ਰਹੀ ਹੈ। ਇਸੇ ਦੌਰਾਨ ਚਰਖੀ ਦਾਦਰੀ ਤੋਂ ਆਜ਼ਾਦ ਵਿਧਾਇਕ ਸੋਮਬੀਰ ਸਾਂਗਵਾਨ ਨੇ ਸਰਕਾਰ ਤੋਂ ਆਪਣਾ ਸਮਰਥਨ ਵਾਪਸ ਲੈ ਲਿਆ। ਇਸ ਤੋਂ ਪਹਿਲਾਂ ਉਨ੍ਹਾਂ ਨੇ ਪਸ਼ੂ ਧਨ ਵਿਕਾਸ ਬੋਰਡ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।