Breaking News
Home / ਪੰਜਾਬ / ਯੂਥ ਕਾਂਗਰਸ ਵਲੋਂ ਖੱਟਰ ਖਿਲਾਫ ਚੰਡੀਗੜ੍ਹ ‘ਚ ਰੋਸ ਪ੍ਰਦਰਸ਼ਨ

ਯੂਥ ਕਾਂਗਰਸ ਵਲੋਂ ਖੱਟਰ ਖਿਲਾਫ ਚੰਡੀਗੜ੍ਹ ‘ਚ ਰੋਸ ਪ੍ਰਦਰਸ਼ਨ

Image Courtesy :jagbani(punjabkesari)

ਕਈ ਕਾਂਗਰਸੀਆਂ ਵਲੋਂ ਕੀਤੀ ਹੁੱਲੜਬਾਜ਼ੀ ਨੂੰ ਪਰਗਟ ਸਿੰਘ ਨੇ ਦੱਸਿਆ ਮੰਦਭਾਗਾ
ਚੰਡੀਗੜ੍ਹ/ਬਿਊਰੋ ਨਿਊਜ਼
ਹਰਿਆਣਾ ਦੇ ਰਸਤਿਓਂ ਸ਼ਾਂਤਮਈ ਤਰੀਕੇ ਨਾਲ ਦਿੱਲੀ ਜਾ ਰਹੇ ਪੰਜਾਬ ਦੇ ਕਿਸਾਨਾਂ ਉਪਰ ਹਰਿਆਣਾ ਪੁਲਿਸ ਵਲੋਂ ਪਾਣੀ ਦੀਆਂ ਬੁਛਾੜਾਂ ਮਾਰ ਕੇ ਕੀਤੇ ਗਏ ਤਸ਼ੱਦਦ ਦੇ ਖਿਲਾਫ ਹਰੇਕ ਦੇ ਮਨ ਵਿੱਚ ਗੁੱਸਾ ਅਤੇ ਰੋਸ ਹੈ। ਇਸਦੇ ਵਿਰੋਧ ਵਿੱਚ ਅੱਜ ਚੰਡੀਗੜ੍ਹ ਵਿੱਚ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਕਾਰਕੁਨਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਖਿਲਾਫ ਮੁੱਖ ਮੰਤਰੀ ਨਿਵਾਸ ਅੱਗੇ ਜਾ ਕੇ ਰੋਸ ਪ੍ਰਦਰਸ਼ਨ ਕੀਤਾ। ਉਹ ਮੰਗ ਕਰ ਰਹੇ ਸਨ ਕਿ ਖੱਟਰ ਕਿਸਾਨਾਂ ਕੋਲੋਂ ਮਾਫੀ ਮੰਗਣ। ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਖਦੇੜਨ ਲਈ ਉਨ੍ਹਾਂ ਉਪਰ ਪਾਣੀ ਦੀਆਂ ਬੁਛਾੜਾਂ ਮਾਰੀਆਂ। ਇਸ ਤੋਂ ਇਲਾਵਾ ਪੁਲਿਸ ਨੇ ਕੁਝ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਮੌਕੇ ਯੂਥ ਕਾਂਗਰਸ ਦੇ ਵਰਕਰਾਂ ਵਿਚ ਸ਼ਾਮਲ ਕੁਝ ਵਿਅਕਤੀਆਂ ਨੇ ਪੱਤਰਕਾਰਾਂ ਨਾਲ ਬਦਸਲੂਕੀ ਕੀਤੀ ਅਤੇ ਇਕ ਸੀਨੀਅਰ ਪੱਤਰਕਾਰ ਜ਼ਖਮੀ ਵੀ ਹੋ ਗਿਆ। ਉੱਧਰ ਪੰਜਾਬ ਕਾਂਗਰਸ ਦੇ ਆਗੂ ਅਤੇ ਵਿਧਾਇਕ ਪਰਗਟ ਸਿੰਘ ਨੇ ਵੀ ਇਸ ਘਟਨਾ ਨੂੰ ਮੰਦਭਾਗਾ ਦੱਸਿਆ ਹੈ।

Check Also

ਹੁਸ਼ਿਆਰਪੁਰ ਨੇੜੇ ਭਿਆਨਕ ਸੜਕ ਹਾਦਸਾ

ਇੱਕੋ ਪਰਿਵਾਰ ਦੇ ਪੰਜ ਜੀਆਂ ਦੀ ਮੌਤ ਹੁਸ਼ਿਆਰਪੁਰ/ਬਿਊਰੋ ਨਿਊਜ਼ ਹੁਸ਼ਿਆਰਪੁਰ ਦੇ ਕਸਬਾ ਮਾਹਿਲਪੁਰ ਨੇੜੇ ਅੱਜ …