ਭਲਕੇ 3 ਦਸੰਬਰ ਨੂੰ ਕੇਂਦਰ ਸਰਕਾਰ ਕਿਸਾਨ ਜਥੇਬੰਦੀਆਂ ਨਾਲ ਫਿਰ ਕਰੇਗੀ ਮੀਟਿੰਗ
ਕਿਸਾਨ ਜਥੇਬੰਦੀਆਂ ਨੇ ਕਿਹਾ – ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਸੰਸਦ ਦਾ ਵਿਸ਼ੇਸ਼ ਸੈਸ਼ਨ ਸੱਦੇ
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰ ਦੀ ਮੋਦੀ ਸਰਕਾਰ ਵੱਲੋਂ ਭਲਕੇ 3 ਦਸੰਬਰ ਨੂੰ ਪੰਜਾਬ ਦੀਆਂ 31 ਤੇ ਦੇਸ਼ ਦੀਆਂ ਹੋਰ ਕਿਸਾਨ ਜਥੇਬੰਦੀਆਂ ਨਾਲ ਖੇਤੀ ਕਾਨੂੰਨਾਂ ਬਾਰੇ ਮੀਟਿੰਗ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਅੱਜ ਸਿੰਘੂ ਬਾਰਡਰ ‘ਤੇ ਸਾਰੀਆਂ ਕਿਸਾਨ ਧਿਰਾਂ ਦੇ ਨੇਤਾਵਾਂ ਨੇ ਸਰਕਾਰ ਨਾਲ ਗੱਲਬਾਤ ਸਬੰਧੀ ਰਣਨੀਤੀ ਘੜੀ। ਕਿਸਾਨ ਆਗੂ ਦਰਸ਼ਨ ਪਾਲ ਨੇ ਕਿਹਾ ਕਿ ਸਰਕਾਰ ਮੌਜੂਦਾ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਸੰਸਦ ਦਾ ਵਿਸ਼ੇਸ਼ ਸੈਸ਼ਨ ਸੱਦੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਕਿਸਾਨਾਂ ਦਾ ਅੰਦੋਲਨ ਜਾਰੀ ਰਹੇਗਾ। ਇਸ ਮੌਕੇ ਕਿਸਾਨ ਨੇਤਾ ਗੁਰਨਾਮ ਸਿੰਘ ਨੇ ਕਿਹਾ ਕਿ ਜੇ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ ਤਾਂ ਜਥੇਬੰਦੀਆਂ ਦਬਾਅ ਪਾਉਣ ਲਈ ਹੋਰ ਕਦਮ ਚੁੱਕਣਗੀਆਂ ਅਤੇ ਦਿੱਲੀ ਨੂੰ ਜਾਂਦੀਆਂ ਹੋਰ ਸੜਕਾਂ ਵੀ ਜਾਮ ਕਰ ਦਿੱਤੀਆਂ ਜਾਣਗੀਆਂ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਦਿੱਲੀ ਘਿਰਾਓ ਅੱਜ ਸੱਤਵੇਂ ਦਿਨ ਵੀ ਜਾਰੀ ਹੈ ਅਤੇ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਖੇਤੀ ਕਾਨੂੰਨ ਰੱਦ ਕਰਵਾ ਕੇ ਹੀ ਵਾਪਸ ਜਾਣਗੇ।
Check Also
ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ
ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …