ਮੁਲਤਾਨੀ ਕਤਲ ਮਾਮਲੇ ‘ਚ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਿਹੈ ਸਾਬਕਾ ਵਿਵਾਦਤ ਡੀਜੀਪੀ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਤੇ ਵਿਵਾਦਤ ਡੀਜੀਪੀ ਸੁਮੇਧ ਸਿਘ ਸੈਣੀ ਨੂੰ 1991 ਦੇ ਬਲਵੰਤ ਸਿਘ ਮੁਲਤਾਨੀ ਕਤਲ ਕੇਸ ਵਿੱਚ ਪੇਸ਼ਗੀ ਜ਼ਮਾਨਤ ਦੇ ਦਿੱਤੀ ਹੈ। ਸੈਣੀ ਨੂੰ ਆਪਣਾ ਪਾਸਪੋਰਟ ਸਪੁਰਦ ਕਰਨ, ਜਾਂਚ ਵਿੱਚ ਸਹਿਯੋਗ ਕਰਨ ਅਤੇ ਕੇਸ ਦੇ ਗਵਾਹਾਂ ਨੂੰ ਪ੍ਰਭਾਵਿਤ ਨਾ ਕਰਨ ਲਈ ਕਿਹਾ ਗਿਆ। ਜਸਟਿਸ ਅਸ਼ੋਕ ਭੂਸ਼ਣ, ਜਸਟਿਸ ਆਰ. ਸੁਭਾਸ਼ ਰੈਡੀ ਅਤੇ ਜਸਟਿਸ ਐੱਮਆਰ ਸ਼ਾਹ ਦੇ ਬੈਂਚ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਉਸ ਹੁਕਮ ਵਿਰੁੱਧ ਸੈਣੀ ਦੀ ਅਪੀਲ ਨੂੰ ਸਵੀਕਾਰ ਕਰ ਲਿਆ, ਜਿਸ ਵਿੱਚ ਸੈਣੀ ਦੀ 29 ਸਾਲ ਪੁਰਾਣੇ ਕੇਸ ਵਿੱਚ ਉਸ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ ਜ਼ਮਾਨਤ ਦੀ ਅਪੀਲ ਨੂੰ ਖਾਰਜ ਕਰ ਦਿੱਤਾ ਸੀ। ਸੁਪਰੀਮ ਕੋਰਟ ਨੇ ਪੰਜਾਬ ਪੁਲਿਸ ਨੂੰ ਹੁਕਮ ਦਿੱਤਾ ਕਿ ਇਕ ਲੱਖ ਰੁਪਏ ਦਾ ਨਿੱਜੀ ਮੁੱਚਲਕਾ ਅਤੇ ਐਨੀ ਹੀ ਰਕਮ ਦੇ ਦੋ ਜ਼ਮਾਨਤੀ ਬਾਂਡ ਭਰਨ ਤੋਂ ਬਾਅਦ ਸੈਣੀ ਨੂੰ ਜ਼ਮਾਨਤ ਦਿੱਤੀ ਜਾਵੇ।
Check Also
ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ
ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …