
ਆਮ ਆਦਮੀ ਪਾਰਟੀ ਵਲੋਂ ਭਾਜਪਾ ਅਤੇ ਕਾਂਗਰਸ ‘ਤੇ ਲਗਾਏ ਗਏ ਇਲਜ਼ਾਮ
ਚੰਡੀਗੜ੍ਹ/ਬਿਊਰੋ ਨਿਊਜ਼
ਭਾਜਪਾ ਤੇ ਕਾਂਗਰਸ ਵੱਲੋਂ ਕਿਸਾਨ ਅੰਦੋਲਨ ਨੂੰ ਫਿਰਕੂ ਰੰਗਤ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਹ ਇਲਜ਼ਾਮ ਆਮ ਆਦਮੀ ਪਾਰਟੀ ਵੱਲੋਂ ਲਾਇਆ ਗਿਆ ਹੈ। ‘ਆਪ’ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਤੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਕਿਸਾਨੀ ਸੰਘਰਸ਼ ਨੂੰ ਬਿਨਾ ਕਿਸੇ ਸਿੱਟੇ ‘ਤੇ ਪਹੁੰਚਣ ਤੋਂ ਪਹਿਲਾਂ ਹੀ ਖਤਮ ਕਰਨ ਦੇ ਇਰਾਦਿਆਂ ਨਾਲ ਭਾਜਪਾ ਤੇ ਕਾਂਗਰਸ ਦੋਵੇਂ ਪਾਰਟੀਆਂ ਇਸ ਨੂੰ ਫਿਰਕੂ ਰੰਗਤ ਦੇਣ ਦੀਆਂ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਤੇ ਭਾਜਪਾ ਇਸ ਅੰਦੋਲਨ ਨੂੰ ਛੋਟਾ ਦਿਖਾਉਣ ਲਈ ਇਕੱਲੇ ਪੰਜਾਬ ਦੇ ਕਿਸਾਨਾਂ ਦਾ ਅੰਦੋਲਨ ਕਹਿ ਕੇ ਗੁੰਮਰਾਹ ਕਰ ਰਹੀਆਂ ਹਨ, ਜਦਕਿ ਸਾਰੇ ਦੇਸ਼ ਦੇ ਕਿਸਾਨ ਇਸ ਵਿਚ ਸ਼ਾਮਲ ਹਨ।